22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਮਕਸੂਦਾਂ ਸਬਜ਼ੀ ਮੰਡੀ ਬਾਹਰ ਨੌਜਵਾਨ ਤੋਂ ਲੁੱਟ

ਅਜੀਤ ਡੈਸਕ 13-02-2026
ਮਕਸੂਦਾਂ, 12 ਫਰਵਰੀ (ਸੌਰਵ ਮਹਿਤਾ) - ਸ਼ਹਿਰ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਤਾਜ਼ਾ ਮਾਮਲੇ ਵਿੱਚ ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਚਾਰ ਅਣਪਛਾਤੇ ਲੁਟੇਰਿਆਂ ਨੇ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਕੁੱਟਮਾਰ ਕੀਤੀ ਅਤੇ ਉਸ ਤੋਂ ਨਕਦ ਰਕਮ ਤੇ ਮੋਬਾਇਲ ਲੁੱਟ ਕੇ ਫਰਾਰ ਹੋ ਗਏ | ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਿਸ ਨੇ ਅਨਪਛਾਤੇ ਲੁਟੇਰਿਆਂ ਖਿਲਾਫ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਅਨੀਸ਼ ਪੁੱਤਰ ਕਾਂਤ ਠਾਕੁਰ ਵਾਸੀ ਨਾਗਰਾ ਨੇ ਦੱਸਿਆ ਕਿ ਉਹ ਰਾਤ ਸਮੇਂ ਆਪਣੇ ਕੰਮ ਤੋਂ ਘਰ ਵਾਪਸ ਜਾ ਰਿਹਾ ਸੀ | ਜਿਵੇਂ ਹੀ ਉਹ ਮਕਸੂਦਾਂ ਸਬਜ਼ੀ ਮੰਡੀ ਨੇੜੇ ਪਹੁੰਚਿਆ ਤਾਂ ਐਕਟੀਵਾ ਤੇ ਮੋਟਰਸਾਈਕਲ ਸਵਾਰ ਚਾਰ ਲੁਟੇਰਿਆਂ ਨੇ ਉਸਦੀ ਮੋਟਰਸਾਈਕਲ ਰੁਕਵਾ ਲਈ | ਉਨ੍ਹਾਂ ਨੇ ਪਹਿਲਾਂ ਉਸ ਨੂੰ ਡਰਾ-ਧਮਕਾ ਕੇ ਕੁੱਟਮਾਰ ਕੀਤੀ ਤੇ ਫਿਰ ਉਸਦੀ ਜੇਬ ਵਿਚੋਂ ਲਗਭਗ ਇੱਕ ਹਜ਼ਾਰ ਰੁਪਏ ਤੇ ਮੋਬਾਇਲ ਫ਼ੋਨ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ | ਬਾਅਦ ਵਿੱਚ ਪੀੜਤ ਕਿਸੇ ਰਾਹਗੀਰ ਦੀ ਮਦਦ ਨਾਲ ਥਾਣੇ ਪਹੁੰਚਿਆ ਤੇ ਲਿਖਤੀ ਸ਼ਿਕਾਇਤ ਦਿੱਤੀ | ਪੁਲਿਸ ਵੱਲੋਂ ਕੇਸ ਦਰਜ ਕਰਕੇ ਇਲਾਕੇ ਵਿੱਚ ਲੱਗੇ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ | ਅਧਿਕਾਰੀਆਂ ਦਾ ਦਾਅਵਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਸੰਸਦ ਮੈਂਬਰ ਹਰਭਜਨ ਸਿੰਘ ਵਲੋਂ ਰਾਇਜ਼ਾਦਾ ਹੰਸਰਾਜ ਸਟੇਡੀਅਮ ਨੂੰ ਸੋਲਰ ਪਾਵਰ ਪਲਾਂਟ ਲਈ 13.48 ਲੱਖ ਰੁਪਏ ਦੀ ਗ੍ਰਾਂਟ... ਅਗਲੀ ਖ਼ਬਰ ਆਪ੍ਰੇਸ਼ਨ ਲੋਟਸ-2 ਦੇ ਦੋਸ਼ਾਂ 'ਚ ਕੋਈ ਸੱਚਾਈ ਨਹੀਂ- ਸ਼ੀਤਲ ਅੰਗੁਰਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।