12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬੀ. ਐਂਡ. ਆਰ. ਵਿਭਾਗ ਦੇ ਕੰਮ ਨਾ ਕਰਨ ਵਾਲੀ ਕੰਪਨੀ ਬਲੈਕ ਲਿਸਟ

ਅਜੀਤ ਡੈਸਕ 14-02-2026
ਜਲੰਧਰ, 13 ਫਰਵਰੀ (ਸ਼ਿਵ)- ਮੇਅਰ ਵਨੀਤ ਧੀਰ ਨੇ ਉਨ੍ਹਾਂ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ ਜਿਨ੍ਹਾਂ ਠੇਕੇਦਾਰਾਂ ਵਲੋਂ ਕਈ ਕੰਮਾਂ ਦੇ ਠੇਕੇ ਤਾਂ ਲੈ ਲਏ ਜਾਂਦੇ ਹਨ ਪਰ ਉਹ ਇਨ੍ਹਾਂ ਕੰਮਾਂ ਨੂੰ ਨਹੀਂ ਕਰਦੇ ਜਿਸ ਕਰਕੇ ਇੱਕ ਤਾਂ ਲੋਕਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸਗੋਂ ਦੂਜੇ ਪਾਸੇ ਨਗਰ ਨਿਗਮ ਦਾ ਅਕਸ ਵੀ ਪ੍ਰਭਾਵਿਤ ਹੋ ਰਿਹਾ ਹੈ | ਮੇਅਰ ਵਨੀਤ ਧੀਰ ਦੀ ਹਦਾਇਤ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਹੁਸ਼ਿਆਰਪੁਰ ਦੇ ਉਸ ਠੇਕੇਦਾਰ ਨੂੰ ਬਲੈਕ ਲਿਸਟ ਕਰ ਦਿੱਤਾ ਹੈ ਜਿਸ ਨੇ ਬੀ. ਐਂਡ. ਆਰ. ਵਿਭਾਗ ਨਾਲ ਸਬੰਧਿਤ ਕਰੀਬ 14 ਕੰਮਾਂ ਦੇ ਠੇਕੇ ਲੈਣ ਤੋਂ ਬਾਅਦ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ ਸੀ | ਮੇਅਰ ਵਨੀਤ ਧੀਰ ਦਾ ਕਹਿਣਾ ਸੀ ਕਿ ਇਸ ਤਰ੍ਹਾਂ ਦੇ ਹੋਰ ਮਾਮਲਿਆਂ ਬਾਰੇ ਰਿਪੋਰਟ ਤਲਬ ਕਰ ਲਈਆਂ ਹਨ | ਮੇਅਰ ਨੇ ਕਿਹਾ ਕਿ ਇਸ
ਤਰ੍ਹਾਂ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਜਿਨ੍ਹਾਂ ਠੇਕੇਦਾਰਾਂ ਵਲੋਂ ਕੰਮ ਨਹੀਂ ਕੀਤਾ ਜਾ ਰਿਹਾ ਹੈ, ਉਨ੍ਹਾਂ ਬਾਰੇ ਉਨ੍ਹਾਂ ਨੂੰ ਸਮੇਂ ਸਿਰ ਰਿਪੋਰਟਾਂ ਤਿਆਰ ਕਰਕੇ ਦੇਣ | ਚੇਤੇ ਰਹੇ ਕਿ ਇਸ ਤੋਂ ਪਹਿਲਾਂ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਨੇ ਵੀ ਕੰਮ ਨਾ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਸੀ ਕਿ ਇਸ ਤਰ੍ਹਾਂ ਦੇ ਠੇਕੇਦਾਰ ਦੇ ਠੇਕੇ ਰੱਦ ਕੀਤੇ ਜਾਣਗੇ ਕਿਉਂਕਿ ਇਸ ਨਾਲ ਨਿਗਮ ਦਾ ਅਕਸ ਖ਼ਰਾਬ ਹੁੰਦਾ ਹੈ ਤੇ ਲੋਕ ਕੰਮ ਨਾ ਹੋਣ 'ਤੇ ਸ਼ਿਕਾਇਤਾਂ ਕਰਦੇ ਹਨ |

ਪਿਛਲੀ ਖ਼ਬਰ ਬੱਸ-ਮੋਟਰਸਾਈਕਲ ਦੀ ਟੱਕਰ 'ਚ ਮਾਂ-ਪੁੱਤ ਗੰਭੀਰ ਫੱਟੜ <br/> ਅਗਲੀ ਖ਼ਬਰ ਲਤੀਫਪੁਰਾ ਮਸਲਾ ਹੱਲ ਕਰਵਾਉਣ 'ਤੇ ਜੁਆਇੰਟ ਐਕਸ਼ਨ ਕਮੇਟੀ ਵਲੋਂ ਮੁੱਖ ਮੰਤਰੀ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।