ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚੋਂ ਦੋ ਬਰੀ
ਅਜੀਤ ਡੈਸਕ
14-02-2026
ਜਲੰਧਰ, 13 ਫਰਵਰੀ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਬਾਲਕ ਰਾਮ ਉਰਫ਼ ਬਾਲਕ ਤੇ ਵਿਜੇ ਕੁਮਾਰ ਵਾਸੀ ਫਿਲੌਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਨ੍ਹਾਂ ਦੋਵਾਂ ਖ਼ਿਲਾਫ਼ ਮਿਤੀ 26 ਜੁਲਾਈ 2022 ਨੂੰ ਥਾਣਾ ਫਿਲੌਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |