ਜਲੰਧਰ, 13 ਫਰਵਰੀ (ਜਸਪਾਲ ਸਿੰਘ)- ਯੂਥ ਅਕਾਲੀ ਆਗੂ ਜਸਪ੍ਰੀਤ ਸਿੰਘ ਜੌਨੀ ਚੌਹਾਨ ਨੇ ਸਾਬਕਾ ਸੰਸਦ ਮੈਂਬਰ ਸ੍ਰੀ ਮਹਿੰਦਰ ਸਿੰਘ ਕੇ. ਪੀ. ਨੂੰ ਵਿਧਾਨ ਸਭਾ ਹਲਕਾ ਕਰਤਾਰਪੁਰ ਦਾ ਇੰਚਾਰਜ ਲਗਾਏ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਸ੍ਰੀ ਕੇ. ਪੀ. ਇਕ ਸੁਲਝੇ ਹੋਏ ਸਿਆਸਤਦਾਨ ਹਨ ਤੇ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਜੌਨੀ ਚੌਹਾਨ ਨੇ ਸ੍ਰੀ ਕੇ. ਪੀ. ਨੂੰ ਹਲਕਾ ਇੰਚਾਰਜ ਲਗਾਏ ਜਾਣ 'ਤੇ ਜਿੱਥੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ ਉੱਥੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸ੍ਰੀ ਕੇ. ਪੀ. ਦੀਆਂ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਤੇ ਇਸ ਨਾਲ ਪਾਰਟੀ ਵਰਕਰਾਂ ਅੰਦਰ ਹਾਈਕਮਾਨ ਪ੍ਰਤੀ ਵਿਸ਼ਵਾਸ਼ ਹੋਰ ਵਧਿਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ ਇਕ ਅਜਿਹੀ ਪਾਰਟੀ ਹੈ, ਜੋ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੰਦੀ ਹੈ |