12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬੇਰੀ ਨੇ ਲਗਾਏ ਨਗਰ ਨਿਗਮ 'ਤੇ ਭਿ੍ਸ਼ਟਾਚਾਰ ਦੇ ਦੋਸ਼

ਅਜੀਤ ਡੈਸਕ 14-02-2026
ਜਲੰਧਰ, 13 ਫਰਵਰੀ (ਸ਼ਿਵ)- ਅੱਜ ਨਗਰ ਨਿਗਮ ਵਿਚ ਹੋਈ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿਚੋਂ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਨਾ ਮੌਜੂਦਗੀ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਸਵਾਲ ਖੜੇ ਕੀਤੇ ਹਨ | ਉਨ੍ਹਾਂ ਜਾਰੀ ਬਿਆਨ ਵਿਚ ਦੋਸ਼ ਲਗਾਇਆ ਹੈ ਕਿ ਨਗਰ ਨਿਗਮ ਵਿਚ ਭਿ੍ਸ਼ਟਾਚਾਰ ਬਹੁਤ ਵੱਡੇ ਪੱਧਰ 'ਤੇ ਚੱਲ ਰਿਹਾ ਹੈ, ਟੈਂਡਰਾਂ ਵਿਚ ਵੱਡੇ ਪੱਧਰ 'ਤੇ ਘੁਟਾਲੇ ਕੀਤੇ ਜਾ ਰਹੇ ਹਨ ¢ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਵੱਲੋਂ ਆਪਣੇ ਚਹੇਤੇ ਠੇਕੇਦਾਰਾਂ ਨੂੰ 5 ਤੋਂ 7 ਫ਼ੀਸਦੀ ਛੋਟ 'ਤੇ ਟੈਂਡਰ ਦਿੱਤੇ ਜਾ ਰਹੇ ਹਨ ਤੇ ਮੁਕਾਬਲੇ ਵਿਚ 35 ਫੀਸਦੀ ਛੋਟ ਤੇ ਟੈਂਡਰ ਦਿੱਤੇ ਜਾ ਰਹੇ ਹਨ ਜੋ ਠੇਕੇਦਾਰ 35 ਤੋਂ 40 ਫੀਸਦੀ 'ਤੇ ਕੰਮ ਕਰਨ ਨੂੰ ਤਿਆਰ ਹਨ ਪਰ ਉਨ੍ਹਾਂ ਨੂੰ ਕੰਮ ਨਹੀਂ ਦਿੱਤੇ ਜਾ ਰਹੇ ਹਨ | ਰਜਿੰਦਰ ਬੇਰੀ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ 'ਤੇ ਇਸ ਸਾਰੇ ਘੁਟਾਲਿਆਂ ਦੀ ਵੱਡੇ ਪੱਧਰ 'ਤੇ ਜਾਂਚ ਕਰਵਾਈ ਜਾਵੇਗੀ ਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ ¢

ਪਿਛਲੀ ਖ਼ਬਰ ਬਲਬੀਰ ਸਿੰਘ ਦੀ 18ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮਹਿੰਦਰ ਸਿੰਘ ਕੇ. ਪੀ. ਨੂੰ ਹਲਕਾ ਕਰਤਾਰਪੁਰ ਦਾ ਇੰਚਾਰਜ ਲਗਾਉਣਾ ਸ਼ਲਾਘਯੋਗ ਫੈਸਲਾ- ਜੌਨੀ ਚੌਹਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।