12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬਲਬੀਰ ਸਿੰਘ ਦੀ 18ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ <br/>

ਅਜੀਤ ਡੈਸਕ 14-02-2026
ਜਲੰਧਰ, 13 ਫਰਵਰੀ (ਜਸਪਾਲ ਸਿੰਘ)- ਲਾਇਲਪੁਰ ਖ਼ਾਲਸਾ ਕਾਲਜ ਵਿੱਦਿਅਕ ਸੰਸਥਾਵਾਂ ਨੂੰ ਉੱਚੀਆਂ ਬੁਲੰਦੀਆਂ 'ਤੇ ਪਹੁੰਚਾਉਣ ਵਾਲੀ ਸ਼ਖ਼ਸੀਅਤ ਸਵ. ਸ. ਬਲਬੀਰ ਸਿੰਘ ਸਾਬਕਾ ਪ੍ਰਧਾਨ ਗਵਰਨਿੰਗ ਕੌਂਸਲ ਦੀ 18ਵੀਂ ਬਰਸੀ ਲਾਇਲਪੁਰ ਖ਼ਾਲਸਾ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਈ ਗਈ | ਸਹਿਜ ਪਾਠ ਦੇ ਭੋਗ ਉਪਰੰਤ ਭਾਈ ਵਰੁਣਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਸਯੁੰਕਤ ਸਕੱਤਰ ਸ. ਜਸਪਾਲ ਸਿੰਘ ਵੜੈਚ, ਗਵਰਨਿੰਗ ਕੌਂਸਲ ਦੇ ਮੀਤ ਪ੍ਰਧਾਨ ਸ. ਦੀਪਇੰਦਰ ਸਿੰਘ ਪੁਰੇਵਾਲ ਅਤੇ ਪਿ੍ੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਭਾਈ ਵਰੁਣਜੀਤ ਸਿੰਘ ਤੇ ਉਹਨਾਂ ਦੇ ਰਾਗੀ ਜਥੇ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸ. ਜਗਦੀਪ ਸਿੰਘ ਸ਼ੇਰਗਿੱਲ ਮੈਂਬਰ ਗਵਰਨਿੰਗ ਕੌਂਸਲ, ਸ. ਪਰਮਪਾਲ ਸਿੰਘ ਮੈਂਬਰ ਮੈਨੇਜਿੰਗ ਕਮੇਟੀ, ਸ. ਪ੍ਰਭਪਾਲ ਸਿੰਘ ਪੰਨੂੰ ਮੈਂਬਰ ਮੈਨੇਜਿੰਗ ਕਮੇਟੀ ਤੇ ਸ. ਅਜੈਪਾਲ ਸਿੰਘ ਢਿਲੋਂ ਤੋਂ ਇਲਾਵਾ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰਾਂ ਨੇ ਦੇਸ਼-ਵਿਦੇਸ਼ ਤੋਂ ਪਹੁੰਚ ਕੇ ਸਵ. ਬਲਬੀਰ ਸਿੰਘ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ | ਪਿ੍ੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਸ. ਬਲਬੀਰ ਸਿੰਘ ਦੀ ਸ਼ਖ਼ਸੀਅਤ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਮੂਹ ਗਵਰਨਿੰਗ ਕੌਂਸਲ ਮੈਂਬਰ, ਮੈਨੇਜਿੰਗ ਕਮੇਟੀ, ਸਾਕ ਸੰਬੰਧੀ, ਡਾਇਰੈਕਟਰ ਟੈਕਨੀਕਲ ਕੈਂਪਸ, ਐਡਵਾਇਜ਼ਰ, ਵੱਖ-ਵੱਖ ਕਾਲਜਾਂ ਦੇ ਪਿ੍ੰਸੀਪਲ, ਸਮੂਹ ਸਟਾਫ ਤੇ ਵਿਦਿਆਰਥੀਆਂ ਨੇੇ ਭਾਰੀ ਗਿਣਤੀ ਵਿੱਚ ਹਾਜ਼ਰੀਆਂ ਭਰੀਆਂ |

ਪਿਛਲੀ ਖ਼ਬਰ ਸੀਨੀਅਰ ਪੰਜਾਬ ਸਟੇਟ ਖੋ-ਖੋ ਚੈਂਪੀਅਨਸ਼ਿਪ ਲਈ ਜਲੰਧਰ ਦੀਆਂ ਟੀਮਾਂ ਰਵਾਨਾ <br/> ਅਗਲੀ ਖ਼ਬਰ ਬੇਰੀ ਨੇ ਲਗਾਏ ਨਗਰ ਨਿਗਮ 'ਤੇ ਭਿ੍ਸ਼ਟਾਚਾਰ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।