12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਕਮਲ ਵਿਹਾਰ ਵਿਖੇ ਕੌਂਸਲਰ ਮਨਮੋਹਨ ਸਿੰਘ ਰਾਜੂ ਨੇ ਪਾਣੀ ਦੀਆਂ ਨਵੀਆਂ ਪਾਈਪਾਂ ਪੁਆਈਆਂ <br/>

ਅਜੀਤ ਡੈਸਕ 14-02-2026
ਚੁਗਿੱਟੀ/ਜੰਡੂਸਿੰਘਾ, 13 ਫਰਵਰੀ (ਨਰਿੰਦਰ ਲਾਗੂ) - ਵਾਰਡ ਨੰਬਰ 20 ਦੇ ਮੁਹੱਲਾ ਕਮਲ ਵਿਹਾਰ ਵਿਖੇ ਕੌਂਸਲਰ ਮਨਮੋਹਨ ਸਿੰਘ ਰਾਜੂ ਵੱਲੋਂ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪੁਆਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਹ ਸਮੱਸਿਆ ਪਿਛਲੇ ਲੰਬੇ ਸਮੇਂ ਤੋਂ ਬਣੀ ਹੋਈ ਸੀ | ਆਏ ਦਿਨ ਟੂਟੀਆਂ ਵਿੱਚ ਗੰਦਾ ਪਾਣੀ ਆਉਂਦਾ ਸੀ | ਉਨ੍ਹਾਂ ਕਿਹਾ ਕਿ ਮੇਰੇ ਕੌਂਸਲਰ ਬਣਨ ਤੋਂ ਬਾਅਦ ਇਲਾਕੇ ਦੇ ਲੋਕਾਂ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਇਸ ਮੁਸ਼ਕਲ ਨੂੰ ਲਿਆਂਦਾ ਗਿਆ, ਤੁਰੰਤ ਬਾਅਦ ਉਨ੍ਹਾਂ ਨੇ ਇਸ ਸਮੱਸਿਆਂ ਨੂੰ ਖ਼ਤਮ ਕਰਵਾਇਆ ਹੈ | ਕੌਂਸਲਰ ਰਾਜੂ ਨੇ ਦੱਸਿਆ ਕਿ ਸੀਵਰੇਜ ਦੀ ਸਮੱਸਿਆ ਦਾ ਹੱਲ ਵੀ ਕਰਵਾਇਆ ਗਿਆ ਹੈ | ਇਲਾਕਾ ਵਸਨੀਕਾਂ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਰਬਜੀਤ ਕੌਰ ਬੇਦੀ, ਇੰਦਰਪਾਲ ਸਿੰਘ, ਕਮਲੇਸ਼ ਰਾਣੀ, ਵਿਜੈ ਕੁਮਾਰ, ਆਸ਼ਾ ਰਾਣੀ, ਗੁਰਪ੍ਰੀਤ ਕੌਰ ਤੇ ਗੀਤਾ ਰਾਣੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੀਨੀਅਰ ਪੰਜਾਬ ਸਟੇਟ ਖੋ-ਖੋ ਚੈਂਪੀਅਨਸ਼ਿਪ ਲਈ ਜਲੰਧਰ ਦੀਆਂ ਟੀਮਾਂ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।