12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ <br/>

ਅਜੀਤ ਡੈਸਕ 14-02-2026
ਜਲੰਧਰ, 13 ਫਰਵਰੀ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਜਲੰਧਰ ਵਿਖੇ ਫੱਗਣ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਭਾਈ ਜੈ ਦੇਵ ਸਿੰਘ (ਤਖ਼ਤ ਸ੍ਰੀ ਦਮਦਮਾ ਸਾਹਿਬ ਵਾਲੇ), ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਨੇ ਰਸਭਿੰਨੇ ਕੀਰਤਨ ਦੀ ਹਾਜ਼ਰੀ ਭਰੀ, ਕਥਾਵਾਚਕ ਗਿਆਨੀ ਮਨਜੀਤ ਸਿੰਘ ਨੇ ਫੱਗਣ ਮਹੀਨੇ ਦੇ ਸਬੰਧ ਵਿਚ ਗੁਰਮਤਿ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ | ਸਟੇਜ ਸਕੱਤਰ ਦੀ ਸੇਵਾ ਪਰਮਿੰਦਰ ਸਿੰਘ ਡਿੰਪੀ ਨੇ ਨਿਭਾਈ | ਪ੍ਰਧਾਨ ਚਰਨਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ, ਬਲਬੀਰ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਰਵਿੰਦਰ ਸਿੰਘ ਰੀਹਲ, ਸਰਦੂਲ ਸਿੰਘ, ਮਨਵਿੰਦਰ ਸਿੰਘ ਸਹਿਗਲ, ਸੁਖਦੇਵ ਸਿੰਘ ਸਹਿਗਲ, ਸਰਬਜੀਤ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ ਆਦਿ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਇਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਨੂੰ ਦੰਦਾਂ ਦੀ ਸਾਂਭ-ਸੰਭਾਲ ਪ੍ਰਤੀ ਕੀਤਾ ਜਾਗਰੂਕ <br/> ਅਗਲੀ ਖ਼ਬਰ ਕਮਲ ਵਿਹਾਰ ਵਿਖੇ ਕੌਂਸਲਰ ਮਨਮੋਹਨ ਸਿੰਘ ਰਾਜੂ ਨੇ ਪਾਣੀ ਦੀਆਂ ਨਵੀਆਂ ਪਾਈਪਾਂ ਪੁਆਈਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।