12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬ੍ਰਹਮ ਗਿਆਨੀ ਸਵਾਮੀ ਸਰੂਪਾ ਨੰਦ ਦੀ ਯਾਦ 'ਚ 29ਵਾਂ ਸਾਲਾਨਾ ਭੰਡਾਰਾ ਪਿੰਡ ਮੰਡ ਵਿਖੇ 22 ਨੂੰ

ਅਜੀਤ ਡੈਸਕ 14-02-2026
ਘੁਮਾਣ, 13 ਫਰਵਰੀ (ਬੰਮਰਾਹ)-ਬ੍ਰਹਮ ਗਿਆਨੀ ਸਵਾਮੀ ਸਰੂਪਾ ਨੰਦ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ 29ਵਾਂ ਸਾਲਾਨਾ ਭੰਡਾਰਾ ਤਪ ਅਸਥਾਨ ਪਿੰਡ ਮੰਡ ਨੇੜੇ ਘੁਮਾਣ ਵਿਖੇ 20, 21 ਤੇ 22 ਫਰਵਰੀ ਨੂੰ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੁੱਖ ਸੇਵਾਦਾਰ ਸਵਾਮੀ ਗੁਰਬਖਸ਼ ਦੇਵੀ ਨੇ ਦੱਸਿਆ ਕਿ ਸਾਲਾਨਾ ਭੰਡਾਰੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ 22 ਫਰਵਰੀ ਨੂੰ ਪੈਣਗੇ |¢ਉਪਰੰਤ ਸੰਤ ਸਮਾਗਮ ਅਤੇ ਮਹਾਨ ਕੀਰਤਨ ਸਮਾਗਮ ਹੋਣਗੇ, ਜਿਸ ਵਿਚ ਪ੍ਰਸਿੱਧ ਰਾਗੀ ਭਾਈ ਗੁਰਪ੍ਰੀਤ ਸਿੰਘ ਬੱਲੜਵਾਲ ਤੇ ਜਲੰਧਰ ਵਾਲੇ, ਬਾਬਾ ਗੁਲਜਾਰ ਸਿੰਘ ਨਾਨਕਸਰ ਵਾਲੇ, ਬੀਬੀ ਜਸਪ੍ਰੀਤ ਕÏਰ ਪਟਿਆਲੇ ਵਾਲੇ, ਕਵੀਸ਼ਰੀ ਜਥਾ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਸਠਿਆਲੇ ਵਾਲੇ, ਭਾਈ ਰਣਜੀਤ ਸਿੰਘ ਬੱਲੜਵਾਲ ਵਾਲੇ ਅਤੇ ਨਿਰਮਲ ਸਿੰਘ ਨਿੰਮਾ ਬੋਬਾਂਵਾਲਾ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ | ਉਨ੍ਹਾਂ ਕਿਹਾ ਕਿ ਸਾਲਾਨਾ ਭੰਡਾਰੇ ਦÏਰਾਨ ਦੇਸ਼ ਦੇ ਕੋਨੇ-ਕੋਨੇ ਤੋਂ ਸੰਤ-ਮਹਾਂਪੁਰਖ ਪਹੁੰਚ ਰਹੇ ਹਨ, ਜਿਨਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਵਾਮੀ ਸਰੂਪਾ ਨੰਦ ਜੀ ਦੀ ਯਾਦ ਨੂੰ ਸਮਰਪਿਤ 2 ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ,¢ਜਿਸ ਦੇ ਪਹਿਲੇ ਦਿਨ 21 ਫਰਵਰੀ ਨੂੰ 70 ਕਿਲੋ ਕਲੱਬ ਵਾਈਜ਼ ਕਬੱਡੀ ਟੀਮਾਂ ਦੇ ਮੁਕਾਬਲੇ ਹੋਣਗੇ, ਜਿਸ ਵਿਚ ਪਹਿਲਾ ਇਨਾਮ 25 ਹਜ਼ਾਰ ਅਤੇ ਦੂਸਰਾ 20 ਹਜ਼ਾਰ ਦਿੱਤਾ ਜਾਵੇਗਾ | ਇਨ੍ਹਾਂ ਵਿਚ ਵਧੀਆ ਧਾਵੀ ਤੇ ਜਾਫੀ ਨੂੰ ਐੱਲ.ਈ.ਡੀ. ਦਿੱਤੀਆਂ ਜਾਣਗੀਆਂ | 22 ਫਰਵਰੀ ਨੂੰ 6 ਅੰਤਰਰਾਸ਼ਟਰੀ ਕਬੱਡੀ ਕਲੱਬਾਂ ਦੇ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਵਧੀਆ ਜਾਫੀ ਤੇ ਧਾਵੀ ਨੂੰ ਮੋਟਰਸਾਈਕਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਪਹਿਲੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 2 ਲੱਖ, ਦੂਸਰੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ ਡੇਢ ਲੱਖ, ਤੀਸਰੇ ਸਥਾਨ ਵਾਲੀ ਟੀਮ ਨੂੰ 80 ਹਜ਼ਾਰ ਅਤੇ ਚÏਥੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 70 ਹਜ਼ਾਰ ਨਗਦ ਰਾਸ਼ੀ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਇਨਾਮ ਤੇ ਮੋਟਰਸਾਈਕਲ ਤੋਂ ਇਲਾਵਾ ਹੋਰ ਸਨਮਾਨ ਦੇਣ ਲਈ ਐੱਨ.ਆਰ.ਆਈ. ਵੀਰਾਂ ਦਾ ਵੱਡਾ ਸਹਿਯੋਗ ਮਿਲਿਆ ਹੈ | ਉਨ੍ਹਾਂ ਕਿਹਾ ਕਿ ਇਸ ਸਾਲਾਨਾ ਭੰਡਾਰੇ ਦÏਰਾਨ ਇਲਾਕੇ ਦੀਆਂ ਸੰਗਤਾਂ ਦੇ ਨਾਲ-ਨਾਲ ਦੇਸ਼-ਵਿਦੇਸ਼ਾਂ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਇਹ ਸਾਰੇ ਸਮਾਗਮ ਕਰਵਾਏ ਜਾ ਰਹੇ ਹਨ | ਖੇਡ ਮੇਲੇ ਦÏਰਾਨ ਇਲਾਕੇ ਦੇ ਨÏਜਵਾਨਾਂ ਨੂੰ ਨਸ਼ਿਆਂ ਤੋਂ ਮੋੜਨ ਲਈ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹਰ ਸਾਲ ਵਾਂਗ ਯਤਨ ਕੀਤੇ ਜਾ ਰਹੇ ਹਨ | ਇਸ ਮÏਕੇ ਕ੍ਰਿਸ਼ਨਾ ਨੰਦ, ਬਾਬਾ ਰਾਮਦਾਸ, ਬਾਬਾ ਪ੍ਰੇਮ ਦਾਸ, ਬਾਬਾ ਸੁਖਦੇਵ ਮਨੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲਾਵਾਰਸ ਕੁੱਤਿਆਂ ਦੇ ਡਰ ਤੋਂ ਲੋਕਾਂ ਨੇ ਸਾਈਕਲਿੰਗ ਤੇ ਸੈਰ ਛੱਡੀ <br/> ਅਗਲੀ ਖ਼ਬਰ ਇਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਨੂੰ ਦੰਦਾਂ ਦੀ ਸਾਂਭ-ਸੰਭਾਲ ਪ੍ਰਤੀ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।