11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਇੰਨੋਸੈਂਟ ਹਾਟਰਸ ਸਕੂਲਾਂ ਵਲੋਂ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ 10ਵੀਂ ਦੇ ਵਿਦਿਆਰਥੀਆਂ ਦੀ ਸਫਲਤਾ ਲਈ ਹਵਨ ਕਰਵਾਇਆ <br/>

ਹਵਨ ਕਰਦੇ ਹੋਏ ਪ੍ਰਬੰਧਕ ਤੇ ਵਿਦਿਆਰਥੀ | ਤਸਵੀਰ-ਜੀ.ਪੀ.ਸਿੰਘ <br/> 14-02-2026
ਜਲੰਧਰ, 13 ਫਰਵਰੀ (ਪਵਨ ਖਰਬੰਦਾ)-ਇੰਨੋਸੈਂਟ ਹਾਰਟਸ ਸਕੂਲ ਨੇ 2025–26 ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਮਲ ਹੋ ਰਹੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰਮਾਤਮਾ ਦੀ ਕਿਰਪਾ ਪ੍ਰਾਪਤ ਕਰਨ ਦੇ ਉਦੇਸ਼ ਨਾਲ ਆਪਣੇ ਪੰਜਾਂ ਕੈਂਪਾਂ—ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ–ਜੰਡਿਆਲਾ ਰੋਡ, ਨੂਰਪੁਰ ਰੋਡ ਅਤੇ ਕਪੂਰਥਲਾ ਰੋਡ—ਵਿੱਚ ਹਵਨ ਕਰਵਾਇਆ ਗਿਆ | ਇਸ ਪਵਿੱਤਰ ਹਵਨ ਦੀ ਸ਼ੋਭਾ ਐਗਜ਼ੀਕਿਊਟਿਵ ਡਾਇਰੈਕਟਰ ਆਫ਼ ਸਕੂਲਜ਼ ਸ਼ੈਲੀ ਬੋਰੀ ਨੇ ਵਧਾਈ | ਇਸ ਦੇ ਨਾਲ ਹੀ ਸਬੰਧਿਤ ਸਕੂਲ ਪਿ੍ੰਸੀਪਲ ਰਾਜੀਵ ਪਾਲੀਵਾਲ (ਗ੍ਰੀਨ ਮਾਡਲ ਟਾਊਨ), ਸ਼ਾਲੂ ਸਹਿਗਲ (ਲੋਹਾਰਾਂ), ਸੋਨਾਲੀ (ਕੈਂਟ–ਜੰਡਿਆਲਾ ਰੋਡ), ਮੀਨਾਕਸ਼ੀ ਸ਼ਰਮਾ ਅਤੇ ਜਸਮੀਤ ਬਖ਼ਸ਼ੀ (ਨੂਰਪੁਰ ਰੋਡ) ਅਤੇ ਸ਼ੀਤੂ ਖੰਨਾ (ਕਪੂਰਥਲਾ ਰੋਡ) ਨੇ ਹਾਜ਼ਰ ਰਹੇ | ਸਾਰਿਆਂ ਨੂੰ ਆਸ਼ੀਰਵਾਦ ਅਤੇ ਕਿ੍ਤਜਤਾ ਦੇ ਪ੍ਰਤੀਕ ਵਜੋਂ ਪ੍ਰਸਾਦ ਵੀ ਵੰਡਿਆ ਗਿਆ | ਹਵਨ ਤੋਂ ਬਾਅਦ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਕਾਉਂਸਲਿੰਗ ਸੈਸ਼ਨ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਸ਼ੈਲੀ ਬੋਰੀ ਨੇ ਉਨ੍ਹਾਂ ਨੂੰ ਧਿਆਨ ਕੇਂਦਰਿਤ, ਅਨੁਸ਼ਾਸਿਤ ਅਤੇ ਦਿ੍ੜ੍ਹ ਨਿਸ਼ਚੇ ਵਾਲੇ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਨ, ਆਪਣੇ ਟੀਚੇ ਪ੍ਰਤੀ ਵਚਨਬੱਧ ਰਹਿਣ ਅਤੇ ਉੱਜਵਲ ਭਵਿੱਖ ਲਈ ਉਤਕਿ੍ਸ਼ਟਤਾ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ | ਇਹ ਸਮਾਰੋਹ ਸਕਾਰਾਤਮਿਕ ਅਤੇ ਉਤਸ਼ਾਹ ਭਰੇ ਨੋਟ ਨਾਲ ਸਮਾਪਤ ਹੋਇਆ, ਜਿਸ ਨਾਲ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ, ਪੇ੍ਰਰਨਾ ਅਤੇ ਆਸ਼ਾਵਾਦ ਦਾ ਸੰਚਾਰ ਹੋਇਆ |

ਪਿਛਲੀ ਖ਼ਬਰ ਹੇਮਕੁੰਟ ਪਬਲਿਕ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਵਿਦਾਇਗੀ ਸਮਾਰੋਹ <br/> ਅਗਲੀ ਖ਼ਬਰ ਕੌਮਾਂਤਰੀ ਹਾਕੀ ਖਿਡਾਰੀ ਸਰਵਨਜੀਤ ਸਿੰਘ ਬੱਲ ਨੂੰ ਐੱਸ.ਪੀ. ਵਜੋਂ ਤਰੱਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।