ਜਲੰਧਰ, 13 ਫਰਵਰੀ (ਜਸਪਾਲ ਸਿੰਘ)- ਦੁਆਬਾ ਕਾਲਜ ਵਿਖੇ ਮਹਾਂਰਿਸ਼ੀ ਦਯਾਨੰਦ ਦੇ 202ਵੇਂ ਜਨਮ ਦਿਵਸ ਦੇ ਮੌਕੇ 'ਤੇ ਦੋਆਬਾ ਕਾਲਜ ਦੀ ਦਿਸ਼ਾ ਕਮੇਟੀ ਵੱਲੋਂ ਮਹਾਂਰਿਸ਼ੀ ਦਯਾਨੰਦ ਸਰਸਵਤੀ ਤੇ ਭਾਰਤੀ ਮੁੱਲ ਪ੍ਰਣਾਲੀ ਦੀ ਪੁਨਰ ਸੁਰਜੀਤੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਸੁਖਵਿੰਦਰ ਸਿੰਘ ਬਤੌਰ ਮੁੱਖ ਬੁਲਾਰੇ ਹਾਜ਼ਰ ਹੋਏ | ਪਿ੍ੰ. ਡਾ. ਪ੍ਰਦੀਪ ਭੰਡਾਰੀ ਨੇ ਕਿਹਾ ਕਿ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੀ ਵਿਚਾਰਾਂ ਦੀ ਸਾਰਥਕਤਾ ਮੌਜੂਦਾ ਸਮੇਂ ਵਿੱਚ ਹੋਰ ਵੀ ਵੱਧ ਜਾਂਦੀ ਹੈ ਤੇ ਉਨ੍ਹਾਂ ਦਾ ਸਿੱਖਿਆ ਦੇ ਪ੍ਰਚਾਰ ਵਿੱਚ ਵੱਡਾ ਯੋਗਦਾਨ ਰਿਹਾ ਹੈ | ਸੈਮੀਨਾਰ ਦੇ ਮੁੱਖ ਬੁਲਾਰੇ ਪ੍ਰੋ. ਸੁਖਵਿੰਦਰ (ਵਿਭਾਗ ਮੁਖੀ, ਇਤਿਹਾਸ ਵਿਭਾਗ) ਵੱਲੋਂ ਮਹਾਰਿਸ਼ੀ ਦਯਾਨੰਦ ਸਰਸਵਤੀ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ | ਸੈਮੀਨਾਰ ਦੇ ਅੰਤ ਵਿੱਚ ਡਾ. ਓਮਿੰਦਰ ਜੌਹਲ ਨੇ ਸਾਰੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਦਿਸ਼ਾ ਕਮੇਟੀ ਦੇ ਡਾ. ਓਮਿੰਦਰ ਜੌਹਲ, ਪ੍ਰੋ. ਸੁਖਵਿੰਦਰ, ਡਾ. ਸੁਰੇਸ਼ ਮਾਗੋ ਤੇ ਹੋਰ ਪ੍ਰਾਧਿਆਪਕ ਹਾਜ਼ਰ ਸਨ |