ਜਲੰਧਰ, 13 ਫਰਵਰੀ (ਜਸਪਾਲ ਸਿੰਘ)- ਸੀਨੀਅਰ ਅਕਾਲੀ ਆਗੂ ਗੁਰਨੇਕ ਸਿੰਘ ਢਿੱਲੋਂ ਵਲੋਂ ਮਹਿੰਦਰ ਸਿੰਘ ਕੇ. ਪੀ. ਨੂੰ ਵਿਧਾਨ ਸਭਾ ਹਲਕਾ ਕਰਤਾਰਪੁਰ ਦਾ ਇੰਚਾਰਜ ਲੱਗਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ. ਢਿੱਲੋਂ ਨੇ ਸ੍ਰੀ ਕੇ. ਪੀ. ਨੂੰ ਵਧਾਈ ਦਿੰਦੇ ਹੋਏ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਮਹਿੰਦਰ ਸਿੰਘ ਕੇ. ਪੀ. ਕੋਲ ਲੰਬਾ ਸਿਆਸੀ ਤਜ਼ਰਬਾ ਹੈ ਤੇ ਉਹ ਸਾਫ ਸੁਥਰੇ ਅਕਸ ਵਾਲੇ ਮਿਹਨਤੀ ਆਗੂ ਹਨ ਜਿਸ ਦਾ ਕਰਤਾਰਪੁਰ ਹਲਕੇ 'ਚ ਪਾਰਟੀ ਨੂੰ ਵੱਡਾ ਫਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਸ੍ਰੀ ਕੇ. ਪੀ. ਨੂੰ ਹਲਕਾ ਇੰਚਾਰਜ ਲਗਾਏ ਜਾਣ ਨਾਲ ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਹੈ |