11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਨਿਗਮ ਯੂਨੀਅਨਾਂ ਵਲੋਂ ਬਾਜਵਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ <br/>

ਅਜੀਤ ਡੈਸਕ 14-02-2026
ਜਲੰਧਰ, 13 ਫਰਵਰੀ (ਸ਼ਿਵ)- ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਸੰਨੀ ਸਹੋਤਾ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀਆਂ ਸਾਂਝੀਆਂ ਯੂਨੀਅਨਾਂ ਨੇ ਭਗਵਾਨ ਸ਼੍ਰੀ ਰਾਮ ਚੌਕ ਵਿਖੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਕਾਂਗਰਸ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ | ਯੂਨੀਅਨ ਆਗੂ ਸੰਨੀ ਸਹੋਤਾ ਨੇ ਦੱਸਿਆ ਕਿ ਪ੍ਰਤਾਪ ਸਿੰਘ ਬਾਜਵਾ ਨੇ ਕੁੱਝ ਦਿਨ ਪਹਿਲਾਂ ਹੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਸੈਨੇਟਰੀ ਸੁਪਰਵਾਈਜ਼ਰ ਯੂਨੀਅਨ ਦੇ ਪ੍ਰਧਾਨ ਸੰਨੀ ਸੇਠੀ, ਮਿਊਾਸੀਪਲ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗÏਰਵ ਗਿੱਲ, ਮਿਊਾਸੀਪਲ ਕਰਮਚਾਰੀ ਯੂਨੀਅਨ ਪੰਜਾਬ ਦੇ ਚੇਅਰਮੈਨ ਅਸ਼ੋਕ ਭੀਲ, ਡਰਾਈਵਰ ਤੇ ਜੇ.ਸੀ.ਬੀ. ਆਪਰੇਟਰ ਯੂਨੀਅਨ ਦੇ ਪ੍ਰਧਾਨ ਵਿਨੋਦ ਸਹੋਤਾ, ਅਨਿਲ ਸਭਰਵਾਲ, ਸ਼ਾਮ ਲਾਲ ਗਿੱਲ, ਹਰੀਵੰਸ਼ ਸਿੱਧੂ, ਸੀਵਰਮੈਨ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਜੂ ਛੋਟਾ, ਜੌਂਟੀ ਸਰਵਟੇ, ਕਾਕਾ ਸਹੋਤਾ, ਸੀਵਰਮੈਨ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਹਰਜੀਤ ਬੌਬੀ, ਜਲ ਸਪਲਾਈ ਰਿਕਵਰੀ ਸਟਾਫ਼ ਦੇ ਪ੍ਰਧਾਨ ਰਾਜਿੰਦਰ ਸਭਰਵਾਲ, ਸੈਨੇਟਰੀ ਇੰਸਪੈਕਟਰ ਐਸੋਸੀਏਸ਼ਨ ਦੇ ਪ੍ਰਧਾਨ ਰਮਨਜੀਤ ਸਿੰਘ, ਕਰਮਚਾਰੀ ਤਾਲਮੇਲ ਕਮੇਟੀ ਦੇ ਚੇਅਰਮੈਨ ਪਵਨ ਅਗਨੀਹੋਤਰੀ ਸਮੇਤ ਹੋਰ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਕੇ. ਐਮ. ਵੀ. ਵਿਖੇ ਵਿਦਿਆਰਥਣਾਂ ਦੁਆਰਾ ਸੰਚਾਲਿਤ ਪਹਿਲੇ ਰੈਸਟੋਰੈਂਟ ਦਾ ਉਦਘਾਟਨ <br/> ਅਗਲੀ ਖ਼ਬਰ ਡੁਮੇਲੀ ਜਲੰਧਰ ਸ਼ਹਿਰੀ ਕਾਂਗਰਸ ਦੇ ਐਕਸ ਸਰਵਿਸਮੈਨ ਸੈੱਲ ਦੇ ਚੇਅਰਮੈਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।