11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਿੱਖ ਸੇਵਕ ਸੁਸਾਇਟੀ ਨੇ ਕਿਰਤੀ ਸਿੱਖ ਨੂੰ ਬਣਾ ਕੇ ਦਿੱਤਾ ਨਵਾਂ ਆਸਰਾ-ਖ਼ਾਲਸਾ <br/>

ਕਿਰਤੀ ਰਛਪਾਲ ਸਿੰਘ ਦੇ ਨਾਲ ਸਿੱਖ ਸੇਵਕ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਪਰਮਿੰਦਰਪਾਲ ਸਿੰਘ ਖਾਲਸਾ ਤੇ ਹੋਰ | ਅਜੀਤ ਤਸਵੀਰ <br/> 14-02-2026
ਜਲੰਧਰ, 13 ਫਰਵਰੀ (ਹਰਵਿੰਦਰ ਸਿੰਘ ਫੁੱਲ)- ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦ ਕੋਲ ਵਸਦੇ ਪਿੰਡ ਚੋਂਤਰਾ ਦੇ ਰਹਿਣ ਵਾਲੇ ਰਛਪਾਲ ਸਿੰਘ, ਜੋ ਇੱਕ ਆਮ ਕਿਰਤੀ ਤੇ ਰੇਹੜੀ ਉੱਤੇ ਸਬਜ਼ੀ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ, ਬੀਤੇ ਸਮੇਂ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਉਨ੍ਹਾਂ ਦਾ ਘਰ ਤਬਾਹ ਹੋ ਗਿਆ ਸੀ | ਇਸ ਮੁਸੀਬਤ ਨੇ ਉਨ੍ਹਾਂ ਦੇ ਪਰਿਵਾਰ ਨੂੰ ਬੇਘਰ ਕਰ ਦਿੱਤਾ ਸੀ | ਇਸ ਮੁਸ਼ਕਲ ਘੜੀ ਵਿੱਚ ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਰਛਪਾਲ ਸਿੰਘ ਦੀ ਬਾਂਹ ਫੜੀ ਹੈ | ਸੁਸਾਇਟੀ ਦੇ ਮੁੱਖ ਜਥੇਦਾਰ ਪਰਮਿੰਦਰ ਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਰਛਪਾਲ ਸਿੰਘ ਨੂੰ ਇੱਕ ਨਵਾਂ ਮਕਾਨ ਬਣਾ ਕੇ ਦੇ ਰਹੇ ਹਨ | ਇਸ ਮਕਾਨ ਵਿੱਚ ਦੋ ਕਮਰੇ, ਇੱਕ ਰਸੋਈ ਤੇ ਵਾਸ਼ਰੂਮ ਸ਼ਾਮਲ ਹੋਣਗੇ ਜਿਸ ਨਾਲ ਪਰਿਵਾਰ ਨੂੰ ਸੁਰੱਖਿਅਤ ਤੇ ਸੁਖਾਲਾ ਰਹਿਣ ਦਾ ਆਸਰਾ ਮਿਲੇਗਾ | ਜਥੇਦਾਰ ਖ਼ਾਲਸਾ ਨੇ ਕਿਹਾ ਉਹ ਸੰਗਤਾਂ ਦੇ ਸਹਿਯੋਗ ਨਾਲ ਦਲਿਤਾਂ, ਗਰੀਬਾਂ ਤੇ ਕਿਰਤੀ ਸਿੱਖਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਹਨ | ਇਸ ਸੇਵਾ ਮੁਹਿੰਮ ਵਿਚ ਪ੍ਰੋ. ਬਲਵਿੰਦਰ ਪਾਲ ਸਿੰਘ, ਸੰਦੀਪ ਸਿੰਘ ਚਾਵਲਾ, ਠੇਕੇਦਾਰ ਹਰਦੇਵ ਸਿੰਘ, ਸਾਹਿਬ ਸਿੰਘ ਆਰਟਿਸਟ ਸ਼ਾਮਲ ਸਨ |

ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਵਾਮੀ ਦਯਾਨੰਦ ਸਰਸਵਤੀ ਦੇ ਜਨਮ ਦਿਵਸ ਮੌਕੇ ਕਰਵਾਇਆ ਭਾਸ਼ਨ ਮੁਕਾਬਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।