ਮਹਿਤਪੁਰ, 13 ਫਰਵਰੀ (ਲਖਵਿੰਦਰ ਸਿੰਘ)- ਏਕਮ ਪਬਲਿਕ ਸਕੂਲ ਮਹਿਤਪੁਰ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਹ ਜਾਣਕਾਰੀ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਥਿੰਦ ਤੇ ਪਿ੍ੰਸੀਪਲ ਅਮਨਦੀਪ ਕੌਰ ਵਲੋਂ ਸਾਂਝੀ ਕੀਤੀ ਗਈ | ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਬਾਰ੍ਹਵੀਂ ਜਮਾਤ ਦੇ ਸਾਰੇ ਹੀ ਵਿਦਿਆਰਥੀਆਂ ਨੂੰ ਖੂਬਸੂਰਤ ਟੈਗ ਲਗਾ ਕੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਆਪਣੇ ਸੀਨੀਅਰ ਬਾਰਵੀਂ ਦੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ ਵੀ ਦਿੱਤੇ ਗਏ | ਇਸੇ ਪ੍ਰਕਾਰ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਆਪਣੇ ਸਾਰੇ ਹੀ ਅਧਿਆਪਕਾਂ ਪ੍ਰਤੀ ਆਪਣੇ ਸੁਨੇਹੇ ਨੂੰ ਖੂਬਸੂਰਤ ਸ਼ਬਦਾਂ ਨਾਲ ਪ੍ਰਗਟ ਕੀਤਾ ਗਿਆ | ਬਾਰਵੀਂ ਜਮਾਤ ਦੀ ਵਿਦਿਆਰਥਣ ਇਸ਼ਮੀਤ ਕੌਰ (ਆਰਟਸ) ਨੇ ਮਿਸ ਫੇਅਰਵੈੱਲ ਤੇ ਨਵਦੀਪ ਸਿੰਘ (ਨਾਨ ਮੈਡੀਕਲ) ਨੇ ਮਿਸਟਰ ਫੇਅਰਵੈੱਲ ਦਾ ਖਿਤਾਬ ਜਿੱਤਿਆ | ਪ੍ਰੋਗਰਾਮ ਗਿਆਰਵੀਂ ਜਮਾਤ ਦੇ ਅਧਿਆਪਕਾਂ ਸਰਦਾਰ ਪਰਮਿੰਦਰ ਸਿੰਘ, ਦਵਿੰਦਰ ਸ਼ਰਮਾ, ਪੂਨਮ ਸ਼ਰਮਾ, ਰੀਚਾ, ਮੀਨਾਕਸ਼ੀ, ਉਰਵਸ਼ੀ ਤੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ 'ਤੇ ਕਰਵਾਇਆ ਗਿਆ | ਪ੍ਰੋਗਰਾਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ 'ਚ ਬਾਰ੍ਹਵੀਂ ਜਮਾਤ ਦੇ ਅਧਿਆਪਕ ਬਿਨੇਸ਼ ਸ਼ਰਮਾ, ਪਰਮਿੰਦਰ ਕੌਰ, ਦੀਪਤੀ ਕਵਾਤਰਾ, ਰਜਨੀ, ਕੋਮਲਪ੍ਰੀਤ ਕੌਰ ਤੇ ਨਵਪ੍ਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ | ਪੰਜਾਬੀ ਡਿਪਾਰਟਮੈਂਟ ਦੀ ਹੈੱਡ ਦਲਵੀਰ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਟੇਜ ਸੰਚਾਲਨ ਸਕੂਲ ਕੋਆਰਡੀਨੇਟਰ ਮੈਡਮ ਸਵਪਨਦੀਪ ਕੌਰ, ਮੈਡਮ ਕਮਲਪ੍ਰੀਤ ਕੌਰ ਤੇ ਸਰਦਾਰ ਰਣਜੋਤ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਦਲਜੀਤ ਕੌਰ, ਸ੍ਰੀਮਤੀ ਸਮੀਕਸ਼ਾ ਸ਼ਰਮਾ, ਬਲਾਕ ਹੈੱਡ ਸ੍ਰੀਮਤੀ ਚੇਤਨਾ ਰਾਜਦੇਵ, ਰਾਜਵਿੰਦਰ ਕੌਰ, ਦਵਿੰਦਰ ਨਾਹਰ, ਨੇਹਾ ਭੱਲਾ, ਮਾਈਕਲ, ਐਡਮਿਨ ਹੈੱਡ ਸਮੀਰ ਆਦਿ ਅਧਿਆਪਕ ਹਾਜ਼ਰ ਸਨ |