10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੁਖਬੀਰ ਸਿੰਘ ਬਾਦਲ ਵਲੋਂ ਜਥੇ. ਦਲਵੀਰ ਸਿੰਘ ਧੀਰੋਵਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ <br/>

ਅਜੀਤ ਡੈਸਕ 14-02-2026
ਆਦਮਪੁਰ, 13 ਫਰਵਰੀ (ਹਰਪ੍ਰੀਤ ਸਿੰਘ, ਰਮਨ ਦਵੇਸਰ)- ਵਿਧਾਨ ਸਭਾ ਹਲਕਾ ਆਦਮਪੁਰ ਦੀ ਸਿਆਸਤ ਦੇ ਬਾਬਾ ਬੋਹੜ ਸੀਨੀਅਰ ਅਕਾਲੀ ਆਗੂ ਜਥੇਦਾਰ ਦਲਵੀਰ ਸਿੰਘ ਧੀਰੋਵਾਲ ਜੋ ਕੁੱਝ ਸਮਾਂ ਪਹਿਲਾ ਅਕਾਲ ਚਲਾਣਾ ਕਰ ਗਏ ਸਨ, ਦੇ ਸਪੁੱਤਰ ਕੁਲਵੰਤ ਸਿੰਘ ਧੀਰੋਵਾਲ ਸਾਬਕਾ ਬਲਾਕ ਸੰਮਤੀ ਮੈਂਬਰ ਤੇ ਪ੍ਰਧਾਨ ਟਰੱਕ ਯੂਨੀਅਨ ਆਦਮਪੁਰ ਸਮੇਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਧੀਰੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਸਪੁੱਤਰ ਕੁਲਵੰਤ ਸਿੰਘ, ਹਰਜੋਤ ਸਿੰਘ ਸਮੇਤ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦਲਵੀਰ ਸਿੰਘ ਧੀਰੋਵਾਲ ਦੇ ਜਾਣ ਨਾਲ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ | ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਪਰਿਵਾਰ ਨਾਲ ਖੜਾ ਰਹੇਗਾ | ਉਪਰੰਤ ਸ. ਬਾਦਲ ਨੇ ਵੱਡੀ ਗਿਣਤੀ ਵਿਚ ਹਾਜ਼ਰ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਹਲਕੇ ਵਿਚ ਡਟ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਨੂੰ ਮਿਲਣ ਲਈ ਹਲਕੇ ਦੇ ਸੀਨੀਅਰ ਅਕਾਲੀ ਆਗੂ ਗੁਰਦਿਆਲ ਸਿੰਘ ਨਿੱਝਰ, ਗੁਰਮੀਤ ਸਿੰਘ ਦਾਦੂਵਾਲ ਹਲਕਾ ਅਬਜ਼ਰਵਰ ਆਦਮਪੁਰ, ਹਰਿੰਦਰ ਸਿੰਘ ਢੀਂਡਸਾ ਹਲਕਾ ਇੰਚਾਰਜ ਉੱਤਰੀ ਜਲੰਧਰ, ਧਰਮਪਾਲ ਲੇਸੜੀਵਾਲ, ਜਥੇਦਾਰ ਮਨੋਹਰ ਸਿੰਘ, ਵਿਪਨਜੀਤ ਸੰਨੀ ਢਿੱਲੋਂ ਯੂਥ ਆਗੂ, ਕੁਲਵੰਤ ਸਿੰਘ ਦੂਹੜਾ, ਦਲਵੀਰ ਸਿੰਘ ਖੋਜਕੀਪੁਰ, ਕੁਲਵਿੰਦਰ ਸਿੰਘ ਟੋਨੀ, ਗੁਰਮੇਲ ਸਿੰਘ, ਗੁਰਮਿੰਦਰ ਸਿੰਘ ਕਿਸ਼ਨਪੁਰ, ਦਲਜੀਤ ਸਿੰਘ ਭੱਟੀ, ਜਗਜੀਨ ਸਿੰਘ ਭੱਟੀ, ਰਜਿੰਦਰ ਸਿੰਘ ਸੰਘਾ, ਹਰਮਿੰਦਰ ਸਿੰਘ ਸਰਪੰਚ ਕਾਲਰਾ, ਜਸਵੰਤ ਸਿੰਘ ਰੰਧਾਵਾ, ਬਲਵਿੰਦਰ ਸਿੰਘ ਕਾਲਰਾ, ਗੁਰਦੀਪ ਸਿੰਘ, ਅੰਮਿ੍ਤਪਾਲ ਸਿੰਘ ਖੁਰਲ ਕਲਾ, ਤੀਰਥ ਰਾਮ ਪੰਡੋਰੀ, ਡਾ. ਰਧੀਰ ਰੰਧਾਵਾ, ਹਰਪਾਲ ਸਿੰਘ ਸਰਪੰਚ, ਬਲਜਿੰਦਰ ਸਿੰਘ ਨੰਬਰਦਾਰ, ਗੁਰਦੇਵ ਲਵਲੀ, ਬਲਦੇਵ ਸਿੰਘ ਪੰਡੋਰੀ, ਅਸ਼ਵੰਤ ਸਿੰਘ ਹਰੀਪੁਰ, ਕੇਵਲ ਸਿੰਘ ਪਧਿਆਣਾ, ਗੁਰਪ੍ਰੀਤ ਸਿੰਘ ਨੰਬਰਦਾਰ, ਕਮਲਜੀਤ ਸਿੰਘ ਲੱਕੀ, ਸੁਖਜਿੰਦਰ ਧਾਮੀ, ਗੁਰਮਿੰਦਰ ਸਿੰਘ, ਸਤਿੰਦਪਾਲ ਸਿੰਘ, ਬਲਵੀਰ ਸਿੰਘ, ਰਣਜੀਤ ਸਿੰਘ ਕੰਦੋਲਾ, ਕਰਨੈਲ ਸਿੰਘ, ਦਲਜੀਤ ਸਿੰਘ ਜੀਤਾ ਸਰਪੰਚ, ਜਸਵੀਰ ਸਿੰਘ, ਮੋਹਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦੁਆਬਾ ਕਿਸਾਨ ਵੈੱਲਫੇਅਰ ਕਮੇਟੀ ਦੇ ਵਾਈਸ ਪ੍ਰਧਾਨ ਮੱਖਣ ਸਿੰਘ ਰਹੀਮਪੁਰ ਦੇ ਮਾਤਾ ਗੁਰਬਚਨ ਕੌਰ ਨਮਿਤ ਅੰਤਿਮ ਅਰਦਾਸ <b... ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਹੋਣਹਾਰ ਵਿਦਿਆਰਥੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।