ਨਕੋਦਰ, 13 ਫਰਵਰੀ (ਗੁਰਵਿੰਦਰ ਸਿੰਘ)- ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਕਾਊਾਸਲਿੰਗ ਸਕੂਲ ਪਿ੍ੰਸੀਪਲ ਡਾ. ਸੋਨੀਆ ਸਚਦੇਵਾ ਦੀ ਅਗਵਾਈ ਵਿੱਚ ਕਰਵਾਈ ਗਈ | ਸਕੂਲ ਦੀ ਕੌਂਸਲਰ ਸ੍ਰੀਮਤੀ ਰਸ਼ਮੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਖ-ਵੱਖ ਤਰ੍ਹਾਂ ਦੇ ਕਰੀਅਰ ਸੰਬੰਧੀ ਸੁਝਾਅ ਦਿੱਤੇ ਤੇ ਉਹਨਾਂ ਦੁਆਰਾ ਪੁੱਛੇ ਗਏ ਪ੍ਰਸ਼ਨਾਂ ਦੇ ਉੱਤਰ ਦੇ ਕੇ ਉਹਨਾਂ ਨੂੰ ਸੰਤੁਸ਼ਟ ਕੀਤਾ | ਇਸ ਤੋਂ ਇਲਾਵਾ ਪਿ੍ੰਸੀਪਲ ਦੁਆਰਾ ਵਿਦਿਆਰਥੀਆਂ ਨੂੰ ਪ੍ਰੀਖਿਆ ਸੰਬੰਧੀ ਵਿਸ਼ੇਸ਼ ਜਾਣਕਾਰੀ ਪ੍ਰਦਾਨ ਕੀਤੀ ਗਈ ਤੇ ਉਨ੍ਹਾਂ ਨੂੰ ਤਣਾਅ ਮੁਕਤ ਹੋ ਕੇ ਪ੍ਰੀਖਿਆ ਦੇਣ ਲਈ ਪ੍ਰੇਰਿਤ ਕਰਦੇ ਹੋਏ ਆਗਾਮੀ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ |