21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਖ਼ਾਲਸਾ ਏਡ ਵਲੋਂ ਛੋਟੇ ਕਿਸਾਨਾਂ ਲਈ ਸਾਂਝੀ ਖੇਤੀ ਪ੍ਰੋਜੈਕਟ ਦੀ ਸ਼ੁਰੂਆਤ 5 ਏਕੜ ਤੱਕ ਦੇ ਕਿਸਾਨਾਂ ਨੂੰ ਦਿੱਤਾ ਜਾਵੇਗਾ ਟਰੈਕਟਰ, ਖੇਤੀਬਾੜੀ ਸਾਜ਼ੋ-ਸਾਮਾਨ ਤੇ ਡਰਾਈਵਰ ਸਹਿਤ ਮੁਫ਼ਤ ਸਹਾਇਤਾ <br/>

ਅਜੀਤ ਡੈਸਕ 15-02-2026
ਜਲੰਧਰ, 14 ਫਰਵਰੀ (ਜਸਪਾਲ ਸਿੰਘ)- ਪੰਜਾਬ ਦੇ ਛੋਟੇ ਤੇ ਆਰਥਿਕ ਤੌਰ 'ਤੇ ਕਮਜ਼ੋਰ ਕਿਸਾਨਾਂ ਨੂੰ ਮਜ਼ਬੂਤ ਸਹਾਰਾ ਦੇਣ ਲਈ ਖਾਲਸਾ ਏਡ ਵੱਲੋਂ 'ਸਾਂਝੀ ਖੇਤੀ ਪ੍ਰੋਜੈਕਟ' ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਪਹਿਲ ਦਾ ਮੂਲ ਉਦੇਸ਼ ਉਨ੍ਹਾਂ ਕਿਸਾਨਾਂ ਦੀ ਸਹਾਇਤਾ ਕਰਨਾ ਹੈ ਜਿਨ੍ਹਾਂ ਕੋਲ ਪੰਜ ਏਕੜ ਜਾਂ ਇਸ ਤੋਂ ਘੱਟ ਜ਼ਮੀਨ ਹੈ ਅਤੇ ਜੋ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਕਮੀ ਕਾਰਨ ਵਧੇਰੇ ਖਰਚ ਤੇ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਨ | ਇਸ ਪ੍ਰੋਜੈਕਟ ਤਹਿਤ ਜਿਨ੍ਹਾਂ ਕਿਸਾਨਾਂ ਕੋਲ ਟਰੈਕਟਰ ਜਾਂ ਖੇਤੀਬਾੜੀ ਦੇ ਲੋੜੀਂਦੇ ਸਾਜ਼ੋ-ਸਾਮਾਨ ਜਿਵੇਂ ਹਲ, ਰੋਟਾਵੇਟਰ, ਸੀਡ ਡਿ੍ਲ, ਲੇਜ਼ਰ ਲੈਵਲਰ ਆਦਿ ਮੌਜੂਦ ਨਹੀਂ ਹਨ, ਉਨ੍ਹਾਂ ਨੂੰ ਇਹ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ | ਟਰੈਕਟਰ ਦੇ ਨਾਲ ਤਜਰਬੇਕਾਰ ਡਰਾਈਵਰ ਦੀ ਸੇਵਾ ਵੀ ਦਿੱਤੀ ਜਾਵੇਗੀ ਤਾਂ ਜੋ ਵਾਹੀ ਦਾ ਕੰਮ ਸਮੇਂ ਸਿਰ ਅਤੇ ਘੱਟ ਲਾਗਤ 'ਤੇ ਪੂਰਾ ਹੋ ਸਕੇ | ਇਹ ਉਪਰਾਲਾ ਖੇਤੀ ਦੀ ਲਾਗਤ ਘਟਾਉਣ, ਕਰਜ਼ੇ ਦੇ ਬੋਝ ਨੂੰ ਘਟਾਉਣ ਤੇ ਛੋਟੇ ਕਿਸਾਨਾਂ ਨੂੰ ਆਤਮਨਿਰਭਰ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ | ਜਾਣਕਾਰੀ ਦਿੰਦਿਆਂ ਇੰਚਾਰਜ ਗਗਨਦੀਪ ਸਿੰਘ ਨੇ ਕਿਹਾ ਕਿ 'ਸਾਂਝੀ ਖੇਤੀ ਪ੍ਰੋਜੈਕਟ ਛੋਟੇ ਅਤੇ ਲੋੜਵੰਦ ਕਿਸਾਨਾਂ ਲਈ ਇੱਕ ਮਜ਼ਬੂਤ ਸਹਾਰਾ ਸਾਬਤ ਹੋਵੇਗਾ' | ਗਗਨਦੀਪ ਸਿੰਘ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦਾ ਮਕਸਦ ਸਿਰਫ਼ ਮਸ਼ੀਨਰੀ ਉਪਲਬਧ ਕਰਵਾਉਣਾ ਹੀ ਨਹੀਂ, ਸਗੋਂ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨਾ ਅਤੇ ਖੇਤੀਬਾੜੀ ਨੂੰ ਲਾਭਕਾਰੀ ਬਣਾਉਣਾ ਵੀ ਹੈ | ਇਸ ਮੌਕੇ ਖਾਲਸਾ ਏਡ ਦੇ ਜਸਪ੍ਰੀਤ ਸਿੰਘ ਦਹੀਆ, ਲਖਵਿੰਦਰ ਸਿੰਘ ਤੇ ਗੁਰਮੀਤ ਸਿੰਘ (ਬਿਲ ਮਾਟੋ) ਨੇ ਵੀ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਦੇ ਛੋਟੇ ਕਿਸਾਨਾਂ ਲਈ ਇਕ ਮਿਸਾਲੀ ਪਹਿਲ ਹੈ | ਸਾਂਝੀ ਖੇਤੀ ਪ੍ਰੋਜੈਕਟ ਰਾਹੀਂ ਨਾ ਸਿਰਫ਼ ਕਿਸਾਨਾਂ ਦੀ ਤੁਰੰਤ ਲੋੜਾਂ ਪੂਰੀਆਂ ਕੀਤੀਆਂ ਜਾਣਗੀਆਂ, ਸਗੋਂ ਸਾਂਝੇਪਣ ਤੇ ਸਹਿਯੋਗ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ, ਜੋ ਆਉਣ ਵਾਲੇ ਸਮੇਂ ਵਿੱਚ ਖੇਤੀਬਾੜੀ ਲਈ ਇਕ ਨਵਾਂ ਮਾਡਲ ਸਾਬਤ ਹੋ ਸਕਦਾ ਹੈ |

ਪਿਛਲੀ ਖ਼ਬਰ ਲਾ-ਬਲਾਸਮ ਸਕੂਲ ਨੇ ਹੁਨਰ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪਹਿਲਕਦਮੀ ਸ਼ੁਰੂ ਕੀਤੀ <br/> ਅਗਲੀ ਖ਼ਬਰ ਸੜਕ ਧਸਣ ਨਾਲ ਲੋਕ ਹੋ ਰਹੇ ਪੇ੍ਰਸ਼ਾਨ, ਹਾਦਸਿਆਂ ਦਾ ਬਣਿਆ ਰਹਿੰਦੈ ਡਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।