21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

2 ਕਿਲੋ ਹੈਰੋਇਨ ਤੇ ਮੋਟਰਸਾਈਕਲ ਸਮੇਤ 2 ਨੌਜਵਾਨ ਗਿ੍ਫ਼ਤਾਰ <br/>

ਏ.ਆਈ.ਜੀ. ਜਗਜੀਤ ਸਿੰਘ ਸਰੋਆ ਜਾਣਕਾਰੀ ਦਿੰਦੇ ਹੋਏ | (ਸੱਜੇ) ਗਿ੍ਫ਼ਤਾਰ ਕੀਤੇ ਮੁਲਜ਼ਮਾਂ ਨਾਲ ਪੁਲਿਸ ਪਾਰਟੀ | ਤਸਵੀਰਾਂ : ਜੀ.ਪੀ. ਸਿੰਘ <br/> 15-02-2026
ਜਲੰਧਰ, 14 ਫਰਵਰੀ (ਐੱਮ. ਐੱਸ. ਲੋਹੀਆ) - ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ਟਾਸਕ ਫੋਰਸ, ਜਲੰਧਰ ਦੀ ਟੀਮ ਨੇ 2 ਕਿਲੋ 23 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਛਾਣ ਦਰਵੇਸ਼ੇ ਕੇ, ਫਿਰੋਜ਼ਪੁਰ ਵਾਸੀ ਜਸਪ੍ਰੀਤ ਸਿੰਘ ਉਰਫ਼ ਜੱਸੀ ਪੁੱਤਰ ਜਰਨੈਲ ਸਿੰਘ ਤੇ ਜਸਵੰਤ ਸਿੰਘ ਉਰਫ਼ ਜੱਸਾ ਪੁੱਤਰ ਦਲੀਪ ਸਿੰਘ ਵਜੋਂ ਦੱਸੀ ਗਈ ਹੈ | ਏ.ਐੱਨ.ਟੀ.ਐੱਫ਼. ਦੇ ਸਹਾਇਕ ਇੰਸਪੈਕਟਰ ਜਨਰਲ ਪੁਲਿਸ ਜਗਜੀਤ ਸਿੰਘ ਸਰੋਆ ਨੇ ਜਾਣਕਾਰੀ ਦਿੱਤੀ ਕਿ ਡੀ.ਐੱਸ.ਪੀ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਐੱਸ.ਆਈ. ਸੰਜੀਵ ਕੁਮਾਰ ਦੀ ਪੁਲਿਸ ਪਾਰਟੀ ਨੇ ਮੱਲਾਵਾਲ ਤੋਂ ਫਿਰੋਜ਼ਪੁਰ ਰੋਡ 'ਤੇ ਪਿੰਡ ਗੁਲਾਮੀ ਨੇੜੇ ਕਾਰਵਾਈ ਕਰਦੇ ਹੋਏ ਮੋਟਰਸਾਈਕਲ 'ਤੇ ਜਾ ਰਹੇ ਜਸਪ੍ਰੀਤ ਸਿੰਘ ਉਰਫ਼ ਜੱਸੀ ਅਤੇ ਜਸਵੰਤ ਸਿੰਘ ਉਰਫ਼ ਜੱਸਾ ਦੇ ਕਬਜ਼ੇ 'ਚੋਂ 2 ਕਿਲੋ 23 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਹੈ | ਏ.ਆਈ.ਜੀ. ਸਰੋਆ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਏ.ਐੱਨ.ਟੀ.ਐੱਫ਼., ਐੱਸ.ਏ.ਐੱਸ. ਨਗਰ (ਮੋਹਾਲੀ), ਵਿਖੇ ਮੁਕੱਦਮਾ ਦਰਜ ਕਰਕੇ ਬਣਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸੂਫ਼ੀ ਗਾਇਕ ਪੂਰਨ ਸ਼ਾਹਕੋਟੀ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਲਾ-ਬਲਾਸਮ ਸਕੂਲ ਨੇ ਹੁਨਰ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪਹਿਲਕਦਮੀ ਸ਼ੁਰੂ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।