21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮਾਨ ਸਰਕਾਰ ਨੇ ਬਿਨਾਂ ਕਿਸੇ ਭੇਦਭਾਵ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ- ਪ੍ਰੀਤ ਮਠਾੜੂ <br/>

ਅਜੀਤ ਡੈਸਕ 15-02-2026
ਮਲਸੀਆਂ, 14 ਫਰਵਰੀ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਬੀ.ਸੀ. ਵਿੰਗ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਜਨਰਲ ਸਕੱਤਰ ਤੇ ਸੀਨੀਅਰ 'ਆਪ' ਆਗੂ ਗੁਰਪ੍ਰੀਤ ਸਿੰਘ ਪ੍ਰੀਤ ਮਠਾੜੂ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਜਲੰਧਰ ਵਿਖੇ ਮੁਲਾਕਾਤ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵੱਖ-ਵੱਖ ਮੁੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਤੇ ਸ਼ਾਹਕੋਟ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਤੇ ਰਹਿੰਦੇ ਵਿਕਾਸ ਦੇ ਕੰਮਾਂ ਬਾਰੇ ਜਾਣੂ ਕਰਵਾਇਆ | ਜ਼ਿਕਰਯੋਗ ਹੈ ਕਿ ਮਠਾੜੂ ਪਾਰਟੀ ਦੇ ਸ਼ੁਰੂਆਤੀ ਦੌਰ ਤੋਂ ਹੀ 'ਆਪ' ਨਾਲ ਜੁੜੇ ਹੋਏ ਹਨ | ਸ: ਮਠਾੜੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪੰਜਾਬ ਦਾ ਹਰ ਵਰਗ ਪੂਰੀ ਤਰ੍ਹਾਂ ਖੁਸ਼ ਤੇ ਸੰਤੁਸ਼ਟ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵੋਟਾਂ ਦੀ ਰਾਜਨੀਤੀ ਕੀਤੀ ਸੀ ਪਰ ਮੌਜੂਦਾ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਨੂੰ ਸਹੂਲਤਾਂ ਪਹੁੰਚਾ ਰਹੀ ਹੈ |

ਪਿਛਲੀ ਖ਼ਬਰ ਕਰਤਾਰਪੁਰ 'ਚ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦਾ ਕੰਮ ਜ਼ੋਰਾਂ 'ਤੇ <br/> ਅਗਲੀ ਖ਼ਬਰ ਸੂਫ਼ੀ ਗਾਇਕ ਪੂਰਨ ਸ਼ਾਹਕੋਟੀ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।