ਗੁਰਾਇਆ, 14 ਫਰਵਰੀ (ਬਲਵਿੰਦਰ ਸਿੰਘ)- ਨਜ਼ਦੀਕੀ ਪਿੰਡ ਮਨਸੂਰਪੁਰ ਦੇ ਸਮਾਜ ਸੇਵੀ ਗੁਰਨਾਮ ਸਿੰਘ ਮੱਲ ਯੂ. ਐੱਸ. ਏ. ਦੇ ਪਰਿਵਾਰ ਵੱਲੋਂ ਪੰਜ ਗੁਰੂ ਘਰਾਂ ਦੇ ਵਜ਼ੀਰਾਂ ਨੂੰ ਇੱਕ-ਇੱਕ ਲੱਖ ਅਤੇ ਲੋਈ ਨਾਲ ਸਨਮਾਨਿਤ ਕੀਤਾ ਜਾਵੇਗਾ | ਚਰਨਜੀਤ ਸਿੰਘ ਮੱਲ ਨੇ ਦੱਸਿਆ ਕਿ 17 ਫਰਵਰੀ ਦੁਪਹਿਰ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਪੰਜ ਗੁਰੂ ਘਰਾਂ ਦੇ ਵਜ਼ੀਰਾਂ ਦਾ ਸਨਮਾਨ ਕੀਤਾ ਜਾਵੇਗਾ | ਗੁਰਦੁਆਰਾ ਸਿੰਘ ਸਭਾ ਪਿੰਡ ਮਨਸੂਰਪੁਰ ਦੇ ਗ੍ਰੰਥੀ ਪਰਮਜੀਤ ਸਿੰਘ, ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਮਨਸੂਰਪੁਰ ਦੇ ਗ੍ਰੰਥੀ ਬਲਵਿੰਦਰ ਸਿੰਘ, ਗੁਰਦੁਆਰਾ ਭਾਈ ਬਾਲਾ ਸਾਹਿਬ ਜੀ ਕੰਗ ਜਾਗੀਰ ਦੇ ਗ੍ਰੰਥੀ ਮਨਜੀਤ ਸਿੰਘ, ਗੁਰ ਘਰ ਬਾੜੇਵਾਲ ਦੇ ਗ੍ਰੰਥੀ ਹਰਜਿੰਦਰ ਸਿੰਘ, ਗ੍ਰੰਥੀ ਮਨਜੀਤ ਸਿੰਘ ਸੰਗ ਢੇਸੀਆਂ ਨੂੰ ਮੱਲ ਪਰਿਵਾਰ ਵਲੋਂ ਇੱਕ ਇੱਕ ਲੱਖ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਜਾਵੇਗਾ |