21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਨਗਰ ਪੰਚਾਇਤ ਭੁਲੱਥ ਦੇ ਅਧਿਕਾਰੀਆਂ ਵਲੋਂ ਚਾਈਨਾ ਡੋਰ ਦੀ ਰੋਕਥਾਮ ਲਈ ਦੁਕਾਨਾਂ ਦੀ ਜਾਂਚ <br/>

ਅਜੀਤ ਡੈਸਕ 15-02-2026
ਭੁਲੱਥ, 14 ਫਰਵਰੀ (ਮੇਹਰ ਚੰਦ ਸਿੱਧੂ) - ਸਬ-ਡਵੀਜ਼ਨ ਕਸਬਾ ਭੁਲੱਥ ਵਿਖੇ ਨਗਰ ਪੰਚਾਇਤ ਦੇ ਅਧਿਕਾਰੀਆਂ ਵੱਲੋਂ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਾਈਨਾ ਡੋਰ ਸੰਬੰਧੀ ਚਲਾਈ ਮੁਹਿੰਮ ਤਹਿਤ ਜੂਨੀਅਰ ਸਹਾਇਕ ਚੰਦਰ ਸ਼ੇਖਰ ਦੀ ਅਗਵਾਈ ਵਿਚ ਭੁਲੱਥ ਦੀਆਂ ਵੱਖ-ਵੱਖ ਦੁਕਾਨਾਂ 'ਤੇ ਚਾਈਨਾ ਡੋਰ ਸਬੰਧੀ ਛਾਪੇਮਾਰੀ ਕੀਤੀ ਗਈ | ਇਸ ਮੌਕੇ ਆਮ ਡੋਰ ਦੇ ਗੱਟੂ ਵੀ ਬਰਾਮਦ ਕੀਤੇ | ਇਸ ਮੌਕੇ ਜੂਨੀਅਰ ਸਹਾਇਕ ਚੰਦਰ ਸ਼ੇਖਰ ਤੇ ਡੈਨੀਅਲ ਕਲਿਆਣ ਨੇ ਚੈਕਿੰਗ ਦੌਰਾਨ ਦੱਸਿਆ ਕਿ ਸਰਕਾਰ ਵੱਲੋਂ ਚਾਈਨਾ ਡੋਰ ਸੰਬੰਧੀ ਚਲਾਈ ਮੁਹਿੰਮ ਤਹਿਤ ਚੈਕਿੰਗ ਲਗਾਤਾਰ ਜਾਰੀ ਰਹੇਗੀ | ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਨੇ ਕਿਹਾ ਕਿ ਚਾਈਨਾ ਡੋਰ ਵੇਚਣ, ਸਟੋਰ ਕਰਨ ਤੇ ਇਸ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਗੁਰਜੀਤ ਸਿੰਘ ਤੇ ਹੋਰ ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਆਗੂ ਕੁਲਦੀਪ ਸਿੰਘ ਲੁਬਾਣਾ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ <br/> ਅਗਲੀ ਖ਼ਬਰ ਅੱਜ ਸ਼ਹਿਰ 'ਚ ਧੂਮਧਾਮ ਨਾਲ ਮਨਾਇਆ ਜਾਵੇਗਾ ਮਹਾਂਸ਼ਿਵਰਾਤਰੀ ਦਾ ਤਿਉਹਾਰ ਰੌਸ਼ਨੀਆਂ ਤੇ ਫ਼ੁੱਲਾਂ ਨਾਲ ਸਜੇ ਮੰਦਿਰ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।