ਮਕਸੂਦਾਂ, 14 ਫ਼ਰਵਰੀ (ਸੌਰਵ ਮਹਿਤਾ)- ਦੋਆਬਾ ਚੌਕ ਨੇੜਲੇ ਇਲਾਕੇ ਤੋਂ ਇਕ ਨਾਬਾਲਗ ਲੜਕੀ ਦੇ ਰਹੱਸਮਈ ਢੰਗ ਨਾਲ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਰਿਵਾਰਕ ਮੈਂਬਰਾਂ ਵੱਲੋਂ ਸ਼ੱਕ ਜਤਾਇਆ ਗਿਆ ਹੈ ਕਿ ਕੋਈ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਆਪਣੇ ਨਾਲ ਲੈ ਗਿਆ ਹੈ | ਇਸ ਸੰਬੰਧੀ ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਤੇ ਸੰਦੇਹੀ ਦੀ ਪਹਿਚਾਣ ਲਈ ਇਲਾਕੇ ਦੇ ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ |