ਆਦਮਪੁਰ, 14 ਫਰਵਰੀ (ਹਰਪ੍ਰੀਤ ਸਿੰਘ)- ਵਿਧਾਨ ਸਭਾ ਹਲਕੇ ਅਧੀਨ ਆਉਂਦੇ ਪਿੰਡ ਉੱਚਾ ਦੀ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਦੱਸਿਆ ਕਿ ਪੰਜਾਬ ਦੇ ਹਰ ਇੱਕ ਪਿੰਡ ਵਿਚ ਜਿੱਥੇ ਪੰਚਾਇਤੀ ਚੋਣਾਂ ਦੌਰਾਨ ਸਰਬਸੰਮਤੀ ਹੋਈ ਸੀ, ਨੂੰ 5 ਲੱਖ ਰੁਪਏ ਦੇਣ ਦਾ ਵਾਅਦਾ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਸੀ ਜੋ ਅੱਜ ਪੂਰਾ ਕੀਤਾ ਗਿਆ ਹੈ | ਟੀਨੂੰ ਨੇ ਕਿਹਾ ਕਿ ਪਿੰਡ ਉੱਚਾ ਦੀ ਪੰਚਾਇਤ ਨੂੰ ਲਖਵੀਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਜ਼ਾਰਾ ਦੀ ਅਗਵਾਈ ਹੇਠ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ ਹੈ |