ਜਲੰਧਰ 14 ਫਰਵਰੀ (ਸ਼ਿਵ)- ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ¢ ਇਸ ਸਬੰਧ ਵਿਚ ਅੱਜ ਵਾਰਡ ਨੰਬਰ 38 ਵਿਚ ਇੱਕ ਵਿਸ਼ੇਸ਼ ਜਾਗਰੂਕਤਾ ਤੇ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੌਕੇ ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਨੇ ਨਿੱਜੀ ਤੌਰ 'ਤੇ ਇਲਾਕੇ ਦਾ ਦੌਰਾ ਕੀਤਾ ਤੇ ਘਰ-ਘਰ ਜਾ ਕੇ ਸਿਹਤ ਕਾਰਡ ਬਣਾਉਣ ਲਈ ਨਿਯੁਕਤੀ ਪਰਚੀਆਂ ਵੰਡੀਆਂ | ਆਪਣੇ ਵਾਰਡ ਦੇ ਵਸਨੀਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਦਿਆਂ ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਨੇ ਇਸ ਯੋਜਨਾ ਦੇ ਵੱਖ-ਵੱਖ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ¢