21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮਜ਼ਦੂਰ ਆਗੂ ਹਰਭਜਨ ਸਿੰਘ ਮਲਸੀਆਂ ਨੂੰ ਸ਼ਰਧਾਂਜਲੀਆਂ ਭੇਟ <br/>

ਮਜ਼ਦੂਰ ਆਗੂ ਕਾ. ਹਰਭਜਨ ਸਿੰਘ ਮਲਸੀਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਆਗੂ ਤੇ ਹਾਜ਼ਰ ਪਤਵੰਤੇ | ਤਸਵੀਰ: ਬਾਂਸਲ <br/> 15-02-2026
ਸ਼ਾਹਕੋਟ, 14 ਫਰਵਰੀ (ਨਗਿੰਦਰ ਸਿੰਘ ਬਾਂਸਲ)- ਇਨਕਲਾਬੀ ਜ਼ਮਹੂਰੀ ਲਹਿਰ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਹਰਭਜਨ ਸਿੰਘ ਮਲਸੀਆਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਦਮਦਮਾ ਸਾਹਿਬ ਮਲਸੀਆਂ ਵਿਖੇ ਕਰਵਾਇਆ ਗਿਆ¢ ਬੇਜ਼ਮੀਨੇ ਮਜ਼ਦੂਰ ਪਰਿਵਾਰ 'ਚ ਜਨਮ ਲੈਣ ਵਾਲੇ ਹਰਭਜਨ ਸਿੰਘ ਮਲਸੀਆਂ, ਤਾ-ਉਮਰ ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਜਥੇਬੰਦ ਕਰਨ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਦੇ ਮੈਦਾਨ ਵਿੱਚ ਡਟੇ ਰਹੇ | ਪਿਛਲੇ ਪੰਜ ਸਾਲਾਂ ਤੋਂ ਗੰਭੀਰ ਬਿਮਾਰੀ ਤੋਂ ਪੀੜਤ ਸਨ ਅਤੇ ਬੀਤੀ 6 ਫਰਵਰੀ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ਵਿਖੇ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ¢ ਉਪਰੰਤ ਹੋਏ ਸ਼ਰਧਾਂਜਲੀ ਸਮਾਗਮ ਮੌਕੇ ਉਹਨਾਂ ਦੇ ਸਾਥੀ ਰਹੇ ਕਾ. ਨਿਰਮਲ ਸਿੰਘ ਜਹਾਂਗੀਰ, ਬਲਵੰਤ ਸਿੰਘ ਮਲਸੀਆਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਤੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਨਿਰਮਲ ਸਿੰਘ ਸਹੋਤਾ ਨੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਪਿ੍ੰਸੀਪਲ ਮਨਜੀਤ ਸਿੰਘ ਮਲਸੀਆਂ ਮੁਖੀ ਤਰਕਸ਼ੀਲ ਸੁਸਾਇਟੀ ਇਕਾਈ ਸ਼ਾਹਕੋਟ, ਸੁਖਜਿੰਦਰ ਲਾਲੀ, ਹਰਪਾਲ ਬਿੱਟੂ, ਅਸ਼ਵਨੀ ਭੁੱਟੋ, ਗੁਰਮੀਤ ਕੋਟਲੀ, ਗੋਪਾਲ ਕ੍ਰਿਸ਼ਨ ਫਗਵਾੜਾ, ਡਾਕਟਰ ਜਸਵੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਮਨੋਰੰਜਨ ਕਾਲੀਆ ਦੀ ਹਾਜ਼ਰੀ 'ਚ ਕਈ ਲੋਕ ਭਾਜਪਾ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।