ਗੁਰਾਇਆ, 14 ਫਰਵਰੀ (ਬਲਵਿੰਦਰ ਸਿੰਘ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 30 ਗ੍ਰਾਮ ਹੈਰੋਇਨ ਸਮੇਤ ਮੋਟਰ ਸਾਈਕਲ ਬਰਾਮਦ ਕੀਤਾ ਹੈ | ਭਰਤ ਮਸੀਹ ਲੱਧੜ ਡੀ.ਐੱਸ. ਪੀ. ਫਿਲੌਰ ਨੇ ਦੱਸਿਆ ਕਿ ਇੰਸਪੈਕਟਰ ਸਿਕੰਦਰ ਸਿੰਘ ਵਿਰਕ ਐੱਸ.ਐੱਚ.ਓ. ਨੇ ਸਮੇਤ ਕਰਮਚਾਰੀਆਂ ਦੇ ਗਸ਼ਤ ਦੌਰਾਨ ਪਿੰਡ ਮਾਹਲ ਗੇਟ ਕੋਲੋਂ ਬਘੇਲੂ ਰਾਮ ਪੁੱਤਰ ਪੋਲਨ ਰਾਮ ਵਾਸੀ ਗੁਰਾਇਆ ਨੰੂ ਕਾਬੂ ਕਰਕੇ ਉਸ ਕੋਲੋਂ 30 ਗ੍ਰਾਮ ਹੈਰੋਇਨ ਸਮੇਤ ਮੋਟਰ ਸਾਈਕਲ ਨੰਬਰ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਮੁਕੱਦਮੇ ਦਰਜ ਹਨ |