20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਕਾਨਫਰੰਸ ਭਲਕੇ- ਅਮਰਜੀਤ ਸਿੰਘ ਕਿਸ਼ਨਪੁਰਾ

ਅਜੀਤ ਡੈਸਕ 18-02-2026
ਚੁਗਿੱਟੀ/ਜੰਡੂਸਿੰਘਾ,17 ਫਰਵਰੀ (ਨਰਿੰਦਰ ਲਾਗੂ) ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜਥਾ ਜ਼ਿਲ੍ਹਾ ਜਲੰਧਰ ਦਿਹਾਤੀ ਅਤੇ ਸ਼ਹਿਰੀ ਵਲੋਂ 19 ਫਰਵਰੀ ਦਿਨ ਵੀਰਵਾਰ ਨੂੰ ਇਕ ਅਕਾਲੀ ਕਾਨੰਫਰਸ ਪ੍ਰਤਾਪਪੁਰਾ ਦੀ ਅਨਾਜ ਮੰਡੀ ਨਕੋਦਰ ਰੋਡ ਵਿਖੇ ਸਵੇਰ ਦੇ 10 ਵਜੇ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਕਿਸ਼ਨਪੁਰਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜਲੰਧਰ ਸ਼ਹਿਰੀ ਨੇ ਦੱਸਿਆ ਕਿ ਵਿਸ਼ਾਲ ਕਾਨਫਰੰਸ ਗੁਰਪ੍ਰਤਾਪ ਸਿੰਘ ਵਡਾਲਾ ਜਨ. ਸਕੱਤਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਦੇਖ-ਰੇਖ ਵਿਚ ਹੋ ਰਹੀ ਹੈ | ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਜੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਸਮੂਹ ਹਾਈ ਕਮਾਂਡ, ਵੱਡੇ ਲੀਡਰ ਸਾਹਿਬਾਨ ਪਹੁੰਚ ਕੇ ਇਸ ਕਾਨਫਰੰਸ ਨੂੰ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਇਸ ਮੌਕੇ ਪੰਥਕ ਵਿਚਾਰਧਾਰਾ ਵਾਲੇ ਆਗੂ ਜ਼ਰੂਰ ਸ਼ਾਮਿਲ ਹੋਣ ਤਾਂ ਜੋ ਰਵਾਇਤੀ ਅਕਾਲੀ ਦਲ ਵੱਲੋਂ ਪੰਥਕ ਏਜੰਡੇ ਮੁਤਾਬਕ ਪਾਰਟੀ ਨੂੰ ਚਲਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਦੌਰਾਨ ਲੋਕਤੰਤਰੀ ਢੰਗ ਨਾਲ ਮੈਂਬਰਾਂ ਦੀ ਭਰਤੀ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ | ਉਨ੍ਹਾਂ ਵਰਕਰਾਂ ਨੂੰ ਬੇਨਤੀ ਕੀਤੀ ਕਿ ਸਾਥੀਆਂ ਸਮੇਤ ਇਸ ਰੈਲੀ ਵਿੱਚ ਦਰਸ਼ਨ ਦੇਣ ਦੀ ਕਿਰਪਾਲਤਾ ਕਰਨੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਆਪ ਜੀ ਮੈਨੂੰ ਜਾਂ ਜਥੇਦਾਰ ਮਹਿੰਦਰ ਪਾਲ ਸਿੰਘ ਬਿਨਾਕਾ ਜੀ ਤੋਂ ਫ਼ੋਨ 'ਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ |
ਪਿਛਲੀ ਖ਼ਬਰ ਸੇਂਟ ਸੋਲਜਰ ਗਰੁੱਪ ਦੇ ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਪ੍ਰੀਖਿਆ 'ਚ ਸੰਸਥਾ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਕੂੜਾ ਸੰਭਾਲ ਪ੍ਰਾਜੈਕਟ ਵਾਲਾ 143 ਕਰੋੜ ਦਾ ਟੈਂਡਰ ਰੱਦ ਕਰਨ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।