ਗੁਦਾਈਪੁਰ ਨਹਿਰ ਨੇੜੇ ਮੋਟਰਸਾਈਕਲ ਚੋਰੀ
ਅਜੀਤ ਡੈਸਕ
18-02-2026
ਮਕਸੂਦਾਂ, 17 ਫਰਵਰੀ (ਸੌਰਵ ਮਹਿਤਾ)-ਸ਼ਹਿਰ ਤੇ ਆਸਪਾਸ ਦੇ ਇਲਾਕਿਆਂ ਵਿਚ ਵਾਹਨ ਚੋਰੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ | ਤਾਜ਼ਾ ਮਾਮਲੇ ਵਿਚ ਗੁਦਾਈਪੁਰ ਨਹਿਰ ਨੇੜੇ ਇਕ ਨੌਜਵਾਨ ਦਾ ਮੋਟਰਸਾਈਕਲ ਅਣਪਛਾਤੇ ਚੋਰ ਵਲੋਂ ਚੋਰੀ ਕਰ ਲਿਆ ਗਿਆ | ਮਿਲੀ ਜਾਣਕਾਰੀ ਮੁਤਾਬਕ ਕਪਿਲ ਪੁੱਤਰ ਵਿਨੋਦ ਕੁਮਾਰ ਵਾਸੀ ਪਿੰਡ ਰੰਧਾਵਾ ਮਸੰਦਾ ਆਪਣੇ ਕਿਸੇ ਨਿੱਜੀ ਕੰਮ ਸਬੰਧੀ ਮੋਟਰਸਾਈਕਲ 'ਤੇ ਗੁਦਾਈਪੁਰ ਨਹਿਰ ਕੋਲ ਪਹੁੰਚਿਆ ਸੀ | ਉਸ ਨੇ ਆਪਣਾ ਮੋਟਰਸਾਈਕਲ ਸੜਕ ਕਿਨਾਰੇ ਖੜ੍ਹਾ ਕਰਕੇ ਕੁਝ ਸਮੇਂ ਲਈ ਉੱਥੋਂ ਦੂਰ ਗਿਆ, ਜਦੋਂ ਵਾਪਸ ਆਇਆ ਤਾਂ ਮੋਟਰਸਾਈਕਲ ਗਾਇਬ ਸੀ | ਉਸ ਨੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ | ਇਤਲਾਹ ਮਿਲਣ ਉਪਰੰਤ ਚੌਂਕੀ ਫੋਕਲ ਪੁਆਇੰਟ ਦੀ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ | ਏ.ਐੱਸ.ਆਈ. ਰਾਜਪਾਲ ਵੱਲੋਂ ਪੀੜਤ ਦੇ ਬਿਆਨ ਦਰਜ ਕਰਕੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਵਲੋਂ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ | ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀ ਨੂੰ ਜਲਦ ਗਿ੍ਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |