ਜਲੰਧਰ, 17 ਫਰਵਰੀ (ਜਸਪਾਲ ਸਿੰਘ)-ਸਥਾਨਕ ਸਿਧਾਰਥ ਨਗਰ ਵਿਖੇ ਐਸ. ਸੀ. ਭਾਈਚਾਰੇ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਐਸ. ਸੀ. ਭਾਈਚਾਰੇ ਦੇ ਪ੍ਰਮੁੱਖ ਆਗੂ ਜਗਦੀਸ਼ ਮਹੇ ਬੂਟਾ ਮੰਡੀ, ਪਵਨ ਮਹੇ, ਮਹਿੰਦਰਪਾਲ, ਹਰਬੰਸ ਸਿੰਘ, ਅਜੇ ਪਵਾਰ, ਮਨਪ੍ਰੀਤ ਚੋਪੜਾ, ਕੁਲਵਿੰਦਰ ਬਸਰਾ, ਰਵੀ ਭਗਤ, ਰਾਕੇਸ਼ ਭਗਤ ਤੇ ਸੁਰਿੰਦਰ ਬਾਬਾ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਉਕਤ ਆਗੂਆਂ ਨੇ ਪਾਰਟੀ ਦੇ ਸੀਨੀਅਰ ਆਗੂ ਤੇ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਜਨ ਲਾਲ ਚੋਪੜਾ ਨੂੰ ਵਿਧਾਨ ਸਭਾ ਹਲਕਾ ਜਲੰਧਰ ਪੱਛਮੀਂ ਦਾ ਪ੍ਰਧਾਨ ਲਗਾਏ ਜਾਣ ਦੀ ਮੰਗ ਕੀਤੀ ਹੈ | ਇਸ ਮੌਕੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਕਿ ਸ੍ਰੀ ਭਜਨ ਲਾਲ ਚੋਪੜਾ ਸਾਲ 2005 ਤੋਂ ਲਗਾਤਾਰ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਤੇ ਉਨ੍ਹਾਂ ਵਲੋਂ ਦਲਿਤ ਸਮਾਜ ਨੂੰ ਪਾਰਟੀ ਨਾਲ ਜੋੜਨ 'ਚ ਅਹਿਮ ਰੋਲ ਅਦਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਵਲੋਂ ਸ੍ਰੀ ਚੋਪੜਾ ਨੂੰ ਹਲਕੇ ਦਾ ਇੰਚਾਰਜ ਲਗਾਇਆ ਜਾਂਦਾ ਹੈ ਤਾਂ ਹਲਕੇ 'ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ |