ਜਲੰਧਰ, 17 ਫਰਵਰੀ (ਹਰਵਿੰਦਰ ਸਿੰਘ ਫੁੱਲ)-ਚਾਵਲਾ ਪਰਿਵਾਰ ਵਲੋਂ ਗੁਰਦੁਆਰਾ ਆਸਾ ਪੂਰਨ ਦਿਆਲ ਨਗਰ ਤੇ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਮਹਾਨ ਕੀਰਤਨ ਦਰਬਾਰ ਦਿਆਲ ਨਗਰ ਚੌਕ ਸ਼ਹਿਨਾਈ ਪੈਲੇਸ ਰੋਡ ਜਲੰਧਰ ਵਿਖੇ ਸ਼ਾਮ 6 ਤੋਂ ਰਾਤ 11.30 ਵਜੇ ਤੱਕ ਸ਼ਰਧਾ ਨਾਲ ਕਰਵਾਇਆ ਗਿਆ, ਜਿਸ ਵਿਚ ਭਾਈ ਜਬਰਤੋੜ ਸਿੰਘ, ਭਾਈ ਜਗਜੀਤ ਸਿੰਘ ਬੰਬੀਹਾ ਦਿੱਲੀ ਵਾਲੇ ਤੇ ਭਾਈ ਅਮਰਜੀਤ ਸਿੰਘ ਪਟਿਆਲੇ ਵਾਲਿਆ ਤੋਂ ਇਲਾਵਾ ਭਾਈ ਹਰਜਿੰਦਰ ਸਿੰਘ, ਭਾਈ ਜਸਪਾਲ ਸਿੰਘ ਦੇ ਰਾਗੀ ਜਥਿਆ ਨੇ ਗੁਰਬਾਣੀ ਕੀਰਤਨ ਦੁਆਰਾ ਤੇ ਭਾਈ ਗੁਰਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਕੁਲਜੀਤ ਸਿੰਘ ਚਾਵਲਾ ਵਲੋਂ ਬਾਖੂਬੀ ਨਿਭਾਈ ਗਈ | ਇਸ ਮੌਕੇ ਗੁਰਮੀਤ ਸਿੰਘ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਪਰਮਿੰਦਰ ਸਿੰਘ, ਸਤਪਾਲ ਸਿੰਘ ਸਿਦਕੀ, ਮਨਿੰਦਰਪਾਲ ਸਿੰਘ ਗੂੰਬਰ, ਰੌਬਿਨ ਸਾਂਪਲਾ, ਗੁਰਦੇਵ ਸਿੰਘ ਗੋਲਡੀ ਭਾਟੀਆ, ਜਸਕਰਨ ਸਿੰਘ, ਕੈਮਿਸਟਰੀ ਗੁਰੂ ਐਮ.ਪੀ.ਸਿੰਘ, ਹਰਪ੍ਰੀਤ ਸਿੰਘ ਨੀਟੂ, ਜਤਿੰਦਰਪਾਲ ਸਿੰਘ ਮਝੈਲ, ਹਰਪ੍ਰੀਤ ਸਿੰਘ ਸੋਨੂੰ ਤੇ ਵੱੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਸ਼ਿਰਕਤ ਕੀਤੀ |