20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਗਰੁੱਪ ਨੇ ਮੋਦੀ ਤੇ ਟਰੰਪ ਦੇ ਪੁਤਲੇ ਫੂਕੇ

ਅਜੀਤ ਡੈਸਕ 18-02-2026
ਸ਼ਾਹਕੋਟ, 17 ਫਰਵਰੀ (ਨਗਿੰਦਰ ਸਿੰਘ ਬਾਂਸਲ)- ਕਿਸਾਨ ਸ਼ੰਘਰਸ਼ ਕਮੇਟੀ ਕੋਟ ਬੁੱਢਾ ਗਰੁੱਪ ਦੇ ਸੂਬਾਈ ਆਗੂ ਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਅਲੀਵਾਲ ਦੀ ਅਗਵਾਈ ਹੇਠ ਐਸ.ਡੀ.ਐਮ. ਦਫ਼ਤਰ ਸ਼ਾਹਕੋਟ ਵਿਖੇ ਮੋਦੀ ਤੇ ਟਰੰਪ ਦੇ ਪੁਤਲੇ ਫੂਕੇ ਗਏ¢ ਜਥੇਬੰਦੀ ਵਲੋਂ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਰੱਦ ਕਰਨ ਦੀ ਆਵਾਜ਼ ਬੁਲੰਦ ਕੀਤੀ ਗਈ ਅਤੇ ਕੇਂਦਰ ਸਰਕਾਰ 'ਤੇ ਮੁਲਾਜ਼ਮ, ਕਿਸਾਨ, ਮਜ਼ਦੂਰ ਅਤੇ ਵਪਾਰ ਮਾਰੂ ਨੀਤੀਆਂ ਅਪਣਾਉਣ ਦੇ ਦੋਸ਼ ਲਾਏ ਗਏ ¢ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬਾਈ ਆਗੂ ਰਣਜੀਤ ਸਿੰਘ ਅਲੀਵਾਲ ਨੇ ਕਿਹਾ ਕਿ ਭਾਰਤ-ਅਮਰੀਕਾ ਵਿਚਕਾਰ ਹੋ ਰਹੇ ਵਪਾਰ ਸਮਝÏਤੇ ਬਾਰੇ ਦੋਵੇਂ ਸਰਕਾਰਾਂ ਵਲੋਂ ਜਾਰੀ ਕੀਤੇ ਗਏ ਸਾਂਝੇ ਬਿਆਨ ਦੇ ਵਿਰੁੱਧ ਮੋਦੀ ਤੇ ਟਰੰਪ ਦੇ ਪੁਤਲੇ ਫੂਕੇ ਗਏ ਹਨ ¢ ਵੱਖ-ਵੱਖ ਕਿਸਾਨ ਆਗੂਆਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਜਿਵੇਂ ਈਸਟ ਇੰਡੀਆ ਕੰਪਨੀ ਵਲੋਂ ਭਾਰਤ ਅੰਦਰ ਉਸ ਸਮੇਂ ਦੇ ਸ਼ਾਸਕਾਂ ਕੋਲੋਂ ਭਾਰਤ ਵਿਚ ਸਿਰਫ਼ ਵਪਾਰ ਕਰਨ ਦੀ ਇਜ਼ਾਜਤ ਲੈ ਕੇ ਪੂਰੇ ਦੇਸ਼ ਨੂੰ ਗੁਲਾਮ ਕੀਤਾ ਗਿਆ ਸੀ ਅਤੇ ਉਸ ਈਸਟ ਇੰਡੀਆ ਕੰਪਨੀ ਦੀ ਗੁਲਾਮੀ ਤੋਂ ਭਾਰਤ ਨੂੰ ਆਜ਼ਾਦ ਕਰਾਉਣ ਵਾਸਤੇ ਅਣਗਿਣਤ ਸ਼ਹਾਦਤਾਂ ਦੇਣੀਆਂ ਪਈਆਂ ਸਨ ਅਤੇ ਦੇਸ਼ ਨੂੰ ਉਸ ਸਮੇਂ ਦੇ ਸ਼ਾਸਕਾਂ ਵਲੋਂ ਕੀਤੀ ਗਈ ਦੇਸ਼ ਮਾਰੂ ਸੰਧੀ ਦੀ ਵੱਡੀ ਕੀਮਤ ਚੁਕਾਉਣੀ ਪਈ ਸੀ, ਉਸੇ ਤਰ੍ਹਾਂ ਭਾਜਪਾ ਸਰਕਾਰ ਵਲੋਂ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨਾਲ ਫਿਰ ਤੋਂ ਦੇਸ਼ ਨੂੰ ਗ਼ੁਲਾਮ ਬਣਾਉਣ ਵਾਸਤੇ ਤੇ ਕਿਸਾਨੀ ਦਾ ਲੱਕ ਤੋੜਨ ਲਈ ਕਿਸਾਨ ਮਾਰੂ ਅਤੇ ਦੇਸ਼ ਵਿਰੋਧੀ ਸਮਝÏਤਾ ਕੀਤਾ ਗਿਆ ਹੈ¢ ਉਨ੍ਹਾਂ ਕਿਹਾ ਕਿ ਇਸ ਦੇਸ਼ ਮਾਰੂ ਫ਼ੈਸਲੇ ਨੂੰ ਲਾਗੂ ਹੋਣ ਤੋਂ ਰੋਕਣ ਲਈ ਕਿਸਾਨਾਂ ਵੱਲੋਂ ਦੇਸ਼ ਵਾਸੀਆਂ ਨੂੰ ਜਾਗਰੂਕ ਕਰਦੇ ਹੋਏ ਅੰਦੋਲਨ ਵਿੱਢਿਆ ਜਾਵੇਗਾ¢ ਇਸ ਮÏਕੇ ਸ਼ਾਹਕੋਟ ਬਲਾਕ ਪ੍ਰਧਾਨ ਰਣਚੇਤ ਸਿੰਘ ਕੋਟਲੀ, ਬਲਾਕ ਪ੍ਰਧਾਨ ਤੀਰਥ ਸਿੰ, ਗੁਰਵਿੰਦਰ ਸਿੰਘ ਬਾਦਸ਼ਾਹਪੁਰ, ਬਾਪੂ ਦਲਬੀਰ ਸਿੰਘ ਕੋਟਲੀ, ਸਰਬਜੀਤ ਸਿੰਘ, ਅਮਰਜੀਤ ਸਿੰਘ ਮੰਗੂਵਾਲ, ਜਥੇ. ਚਰਨ ਸਿੰਘ, ਗੁਰਮੇਜ ਸਿੰਘ, ਸ਼ੇਰ ਸਿੰਘ ਮੀਰਪੁਰ, ਤਰਸੇਮ ਸਿੰਘ, ਅਵਤਾਰ ਸਿੰਘ, ਗੁਲਵਿੰਦਰ ਸਿੰਘ ਤੋਂ ਇਲਾਵਾ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਗਰੁੱਪ ਦੇ ਮੈਂਬਰ ਹਾਜ਼ਰ ਸਨ¢
ਪਿਛਲੀ ਖ਼ਬਰ ਭਾਜਪਾ ਵਲੋਂ ਹਲਕਾ ਸ਼ਾਹਕੋਟ ਤੋਂ ਮੋਗਾ ਰੈਲੀ ਇੰਚਾਰਜ ਲਗਾਉਣ 'ਤੇ ਵਰਕਰਾਂ 'ਚ ਰੋਸ <br/> ਅਗਲੀ ਖ਼ਬਰ ਦਿਵਿਆ ਜਯੋਤੀ ਪਬਲਿਕ ਸਕੂਲ ਨੇ 29ਵਾਂ 'ਸਥਾਪਨਾ ਦਿਵਸ' ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।