14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਜ਼ਮੀਨਾਂ 'ਤੇ ਰਹਿੰਦੇ ਨਾਜਾਇਜ਼ ਕਬਜ਼ੇ ਵੀ ਹਟਾਏਗਾ ਇੰਪਰੂਵਮੈਂਟ ਟਰੱਸਟ

ਅਜੀਤ ਡੈਸਕ 19-02-2026
ਜਲੰਧਰ, 18 ਫਰਵਰੀ (ਸ਼ਿਵ)- ਅੱਜ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਦਫ਼ਤਰ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਵੱਲੋਂ ਕੀਤੀ ਗਈ | ਟਰੱਸਟ ਹਾਊਸ ਦੀ ਮੀਟਿੰਗ ਦੌਰਾਨ ਸਾਰੇ ਟਰੱਸਟੀਆਂ ਨੇ ਰਮਣੀਕ ਸਿੰਘ ਰੰਧਾਵਾ ਨੂੰ ਲਤੀਫਪੁਰਾ ਵਿਚ ਲੰਬੇ ਸਮੇਂ ਤੋਂ ਲੰਬਿਤ ਗ਼ੈਰ-ਕਾਨੂੰਨੀ ਕਬਜ਼ੇ ਨੂੰ ਸ਼ਾਂਤਮਈ ਢੰਗ ਨਾਲ ਹਟਾਉਣ ਲਈ ਵਧਾਈ ਦਿੱਤੀ | ਮੀਟਿੰਗ ਦੌਰਾਨ ਟਰੱਸਟ ਨਾਲ ਸੰਬੰਧਿਤ ਵੱਖ-ਵੱਖ ਵਿਕਾਸੀ ਮਸਲਿਆਂ, ਚੱਲ ਰਹੇ ਪ੍ਰੋਜੈਕਟਾਂ ਤੇ ਭਵਿੱਖ ਦੀਆਂ ਯੋਜਨਾਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਇੰਪਰੂਵਮੈਂਟ ਟਰੱਸਟ ਦੀਆਂ ਜਾਇਦਾਦਾਂ ਤੇ ਜ਼ਮੀਨਾਂ 'ਤੇ ਹੋਏ ਗ਼ੈਰ-ਕਾਨੂੰਨੀ ਕਬਜ਼ਿਆਂ ਨੂੰ ਕਾਨੂੰਨੀ ਪ੍ਰਕਿਰਿਆ ਅਧੀਨ ਜਲਦ ਹਟਾਇਆ ਜਾਵੇਗਾ | ਟਰੱਸਟ ਦੀ ਜਾਇਦਾਦ ਦੀ ਸੁਰੱਖਿਆ ਤੇ ਆਮ ਜਨਤਾ ਦੇ ਹਿਤਾਂ ਦੀ ਰੱਖਿਆ ਪ੍ਰਸ਼ਾਸਨ ਦੀ ਪਹਿਲ ਰਹੇਗੀ | ਇਸ ਸੰਬੰਧੀ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਮੀਟਿੰਗ ਵਿਚ ਟਰੱਸਟੀ ਆਤਮ ਪ੍ਰਕਾਸ਼ ਸਿੰਘ ਬੱਬਲੂ, ਰਾਕੇਸ਼ ਗਰਗ (ਐੱਸ.ਈ.), ਰਾਜੇਸ਼ ਚੌਧਰੀ (ਈ.ਓ.) ਤੇ ਜਗਦੀਪ ਸਿੰਘ ਨਾਗਰਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਅਧਿਕਾਰੀਆਂ ਵੱਲੋਂ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਆਪਣੇ ਸੁਝਾਅ ਵੀ ਸਾਂਝੇ ਕੀਤੇ ਗਏ | ਮੀਟਿੰਗ ਵਿਚ ਕੁੱਲ 16 ਏਜੰਡਿਆਂ ਨੂੰ ਮਨਜ਼ੂਰੀ ਦਿੱਤੀ ਗਈ ਜਿਨ੍ਹਾਂ 'ਚ ਜ਼ਿਆਦਾਤਰ ਜਾਇਦਾਦਾਂ ਦੀ ਵਿੱਕਰੀ ਰਾਹੀਂ ਫ਼ੰਡ ਇਕੱਠੇ ਕਰਨ ਅਤੇ ਲੰਬੇ ਸਮੇਂ ਤੋਂ ਲੰਬਿਤ ਇੱਕ ਪਲਾਟ ਧਾਰਕ ਨੂੰ ਵਾਧੂ ਖੇਤਰ ਅਲਾਟ ਕਰਨ ਨਾਲ ਸੰਬੰਧਿਤ ਮਾਮਲੇ ਸ਼ਾਮਲ ਸਨ | ਚੇਅਰਮੈਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਰਹਿੰਦੇ ਗ਼ੈਰ-ਕਾਨੂੰਨੀ ਕਬਜ਼ੇ ਵੀ ਹਟਾਏ ਜਾਣਗੇ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਲੱਧੇਵਾਲੀ ਫਲਾਈਓਵਰ ਦੀ ਉਸਾਰੀ ਤੇ ਡਿਜ਼ਾਈਨ ਸੰਬੰਧੀ ਪੜਤਾਲ ਲਈ ਕਮੇਟੀ ਦਾ ਗਠਨ ਅਗਲੀ ਖ਼ਬਰ ਇੰਦਰਾ ਕਾਲੋਨੀ ਤੋਂ 15 ਸਾਲਾ ਬੱਚਾ ਲਾਪਤਾ, ਅਗਵਾਹ ਕੀਤੇ ਜਾਣ ਦਾ ਸ਼ੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।