14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਅਜੀਤ ਡੈਸਕ 19-02-2026
ਜਲੰਧਰ, 18 ਫਰਵਰੀ (ਹਰਵਿੰਦਰ ਸਿੰਘ ਫੁੱਲ)- ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਡਿਪੂ-2 ਦੇ ਬਾਹਰ ਗੇਟ ਰੈਲੀ ਕੀਤੀ ਗਈ ਜਿਸ ਨੂੰ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਵਰਕਰਾਂ ਤੇ ਪੈਨਸ਼ਨਰਾਂ ਦੀਆਂ ਲਮਕਦੀਆਂ ਆ ਰਹੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੀ ਕਰੜੇ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਪੈੱ੍ਰਸ ਨੂੰ ਜਾਰੀ ਬਿਆਨ 'ਚ ਯੂਨੀਅਨ ਆਗੂ ਅਵਤਾਰ ਸਿੰਘ ਤਾਰੀ ਤੇ ਗੁਰਜੀਤ ਸਿੰਘ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੂੰ 4 ਸਾਲ ਤੋਂ ਵੱਧ ਸਮਾਂ ਬੀਤੇ ਜਾਣ ਦੇ ਬਾਵਜੂਦ ਅਦਾਰੇ 'ਚ ਇੱਕ ਵੀ ਬੱਸ ਨਵੀਂ ਨਹੀਂ ਪਾਈ ਗਈ | ਇਸ ਤੋਂ ਇਲਾਵਾ ਹੋਰਨਾਂ ਮੰਗਾਂ 'ਤੇ ਵੀ ਪੰਜਾਬ ਸਰਕਾਰ ਤੇ ਵਿਭਾਗੀ ਅਫ਼ਸਰਸ਼ਾਹੀ ਵਲੋਂ ਟਾਲ ਮਟੋਲ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ 7 ਮਾਰਚ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹਲਕੇ ਪੱਟੀ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ | ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਰਕਰਾਂ ਦੀਆਂ ਹੱਕੀ ਮੰਗ ਨੂੰ ਮੰਨ ਕੇ ਤੁਰੰਤ ਲਾਗੂ ਕੀਤਾ ਜਾਵੇ | ਇਸ ਮੌਕੇ ਜਗਦੀਸ਼ ਸਿੰਘ ਜੌਹਲ, ਗੁਰਜੰਟ ਸਿੰਘ ਕੋਕਰੀ, ਦੀਦਾਰ ਸਿੰਘ, ਜਗੀਰ ਸਿੰਘ ਬਾਜਵਾ, ਦਵਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਸੰਤੋਖ ਸਿੰਘ, ਪ੍ਰਦੀਪ ਕੁਮਾਰ, ਅਵਤਾਰ ਸਿੰਘ ਵਿਰਕ, ਕਿਰਪਾਲ ਸਿੰਘ ਜੌਹਲ, ਮਦਨ ਲਾਲ ਚੀਮਾ, ਸੰਦੀਪ ਸਿੰਘ, ਕਸ਼ਮੀਰ ਚੰਦ, ਪਰਮਜੀਤ ਸਿੰਘ, ਹਰਿੰਦਰ ਸਿੰਘ ਚੀਮਾ, ਹਰੀਸ਼ ਕੁਮਾਰ, ਸੰਤੋਖ ਸਿੰਘ, ਵਿਜੇ ਕੁਮਾਰ ਤੇ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਰਹੀਮਪੁਰ ਵਿਖੇ ਕਬੱਡੀ ਟੂਰਨਾਮੈਂਟ ਤੇ ਛਿੰਝ ਮੇਲਾ 20 ਤੇ 21 ਨੂੰ ਅਗਲੀ ਖ਼ਬਰ 31 ਮਾਰਚ ਤੱਕ ਵਸੂਲੀ ਟੀਚੇ ਪੂਰੇ ਕਰਨ ਲਈ ਨਗਰ ਨਿਗਮ ਕਰੇਗਾ ਹੋਰ ਸਖ਼ਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।