23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸੀ. ਪੀ. ਐਫ. ਕਰਮਚਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ

ਅਜੀਤ ਡੈਸਕ 20-02-2026
ਜਲੰਧਰ, 19 ਫਰਵਰੀ (ਜਸਪਾਲ ਸਿੰਘ)- ਅੱਜ ਸੀ. ਪੀ. ਐਫ. ਕਰਮਚਾਰੀ ਯੂਨੀਅਨ ਪੰਜਾਬ ਤੇ ਪੁਰਾਣੀ ਪੈਨਸ਼ਨ ਸੰਘਰਸ਼ ਬਹਾਲ ਕਮੇਟੀ ਦੇ ਸਾਂਝੇ ਸੱਦੇ 'ਤੇ ਪੁੱਡਾ ਗਰਾਊਾਡ ਜਲੰਧਰ ਵਿਖੇ ਵੱਡੀ ਗਿਣਤੀ 'ਚ ਸਰਕਾਰੀ ਮੁਲਾਜ਼ਮ ਇਕੱਠੇ ਹੋਏ ਜਿੱਥੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਤੇ ਪੰਜਾਬ ਸਰਕਾਰ ਵਿਰੁੱਧ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ | ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਦੇ ਮੁੱਦੇ 'ਤੇ ਲਗਾਤਾਰ ਟਾਲ ਮਟੋਲ ਕਰ ਰਹੀ ਹੈ | ਮੁੱਖ ਮੰਤਰੀ ਪੰਜਾਬ ਵੱਲੋਂ ਲਗਾਤਾਰ ਮੀਟਿੰਗਾਂ ਦੇ ਕੇ ਮੀਟਿੰਗ ਮੁਲਤਵੀ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਮੁਲਾਜ਼ਮਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਨਾ ਕੀਤਾ ਤੇ ਟੈੱਟ ਵਰਗੀ ਬੇਲੋੜੀ ਸ਼ਰਤ ਨੂੰ ਨਾ ਹਟਾਇਆ ਗਿਆ ਤਾਂ ਪੰਜਾਬ ਵਿਧਾਨ ਸਭਾ ਇਜਲਾਸ ਦੌਰਾਨ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਅਮਨਦੀਪ ਸਿੰਘ, ਕਮਲਜੀਤ ਸਿੰਘ, ਪਵਨ ਕੁਮਾਰ , ਤੇਜਿੰਦਰ ਸਿੰਘ ਨੰਗਲ, ਰਣਜੀਤ ਰਾਵਤ, ਬਲਵਿੰਦਰ ਸਿੰਘ ਕਾਲਰਾ, ਮੁਨੀਸ਼ ਕਾਲੜਾ, ਤਰਸੇਮ ਲਾਲ ਰਿਸ਼ੀ, ਕੁਮਾਰ ਭਗਵੰਤ, ਡਿੰਪਲ ਰੁਹੇਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ ਤਿੰਨ ਰੋਜ਼ਾ ਸਮਾਰੋਹ 25 ਤੋਂ ਅਗਲੀ ਖ਼ਬਰ ਨੂਰਾਂ ਭੈਣਾਂ ਦੇ ਪਿਤਾ ਗੁਲਸ਼ਨ ਮੀਰ ਦੀ ਸਿਹਤ ਵਿਗੜੀ, ਹਸਪਤਾਲ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।