22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 20-02-2026
ਚੁਗਿੱਟੀ/ਜੰਡੂਸਿੰਘਾ, 19 ਫਰਵਰੀ (ਨਰਿੰਦਰ ਲਾਗੂ) - ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੱਸਿਆ ਦੇ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸਜਾਏ ਹੋਏ ਦੀਵਾਨ ਵਿਚ ਕਵੀਸ਼ਰ ਭਾਈ ਬਲਵੀਰ ਸਿੰਘ ਗੁਰਦਾਸਪੁਰੀ ਦੇ ਜਥੇ ਵੱਲੋਂ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਉਨ੍ਹਾਂ ਤੋਂ ਇਲਾਵਾ ਰਾਗੀ ਭਾਈ ਤਜਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰ ਕੇ ਹਾਜ਼ਰੀ ਲਗਵਾਈ ਗਈ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਉਕਤ ਘਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਸਿੰਘ ਨੇ ਆਖਿਆ ਕਿ ਗੁਰੂ ਸਹਿਬਾਨ ਵੱਲੋਂ ਦਿੱਤੀਆਂ ਸਿੱਖਿਆਵਾਂ ਨੂੰ ਜ਼ਿੰਦਗੀ ਦਾ ਆਧਾਰ ਬਣਾ ਕੇ ਵੱਧ ਤੋਂ ਵੱਧ ਸਮਾਂ ਪ੍ਰਮਾਤਮਾ ਦੀ ਭਗਤੀ 'ਚ ਗੁਜ਼ਾਰਨ ਦਾ ਯਤਨ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਵੱਲੋਂ ਸਭਨਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ ਗਈ | ਸਮਾਪਤੀ 'ਤੇ ਪ੍ਰਬੰਧਕਾਂ ਵੱਲੋਂ ਰਾਗੀ ਸਿੰਘਾਂ ਤੋਂ ਇਲਾਵਾ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਜਸਵੰਤ ਸਿੰਘ, ਹਰਸੁਰਿੰਦਰ ਸਿੰਘ, ਚਰਨ ਸਿੰਘ, ਸੰਤੋਖ ਸਿੰਘ, ਹਰਜਿੰਦਰ ਸਿੰਘ ਤੇ ਗਿਆਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਬਾਲ ਭਿੱਖਿਆ 'ਚ ਸ਼ਾਮਿਲ ਬੱਚਿਆਂ ਦੇ ਮੁੜ ਵਸੇਬੇ 'ਤੇ ਦਿੱਤਾ ਜ਼ੋਰ ਅਗਲੀ ਖ਼ਬਰ ਸਕੂਲਾਂ ਤੇ ਹਸਪਤਾਲਾਂ ਨੇੜੇ ਲਾਊਡਸਪੀਕਰਾਂ 'ਤੇ ਪਾਬੰਦੀ ਦੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।