10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਰਕਾਰ ਸੂਬੇ 'ਚ ਅਮਨ-ਕਾਨੂੰਨ ਕਾਇਮ ਰੱਖਣ 'ਚ ਨਾਕਾਮ ਸਾਬਤ ਹੋਈ-ਭੱਲਾ, ਜੋਸ਼ੀ <br/>

ਅਜੀਤ ਡੈਸਕ 21-02-2026
ਜਲੰਧਰ, 20 ਫਰਵਰੀ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਸ਼ਵਨ ਭੱਲਾ ਤੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਹਨੀ ਜੋਸ਼ੀ ਨੇ ਅਮਨ ਕਾਨੂੰਨ ਵਿਵਸਥਾ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ 'ਚ ਪੂਰੀ ਤਰ੍ਹਾਂ ਨਾਲ ਨਾਕਾਮ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਨਿੱਤ ਹੋ ਰਹੀਆਂ ਹੱਤਿਆਵਾਂ ਨੇ ਸਰਕਾਰ ਦੀ ਸੁਰੱਖਿਆ ਵਿਵਸਥਾ ਸੰਬੰਧੀ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ | ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਵਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਸਰੇ ਪੜਾਅ ਨੂੰ ਵੀ ਕੇਵਲ ਸਿਆਸੀ ਸਟੰਟ ਦੱਸਦੇ ਹੋਏ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਰੋਕਣ 'ਚ ਵੀ ਪੂਰੀ ਤਰ੍ਹਾਂ ਨਾਲ ਅਸਫਲ ਰਹੀ ਹੈ | ਸ੍ਰੀ ਅਸ਼ਵਨ ਭੱਲਾ ਤੇ ਹਨੀ ਜੋਸ਼ੀ ਨੇ ਕਿਹਾ ਕਿ ਸੂਬੇ 'ਚ ਲਗਾਤਾਰ ਖਰਾਬ ਹੁੰਦੇ ਜਾ ਰਹੇ ਹਾਲਾਤ ਨਾਲ ਅੱਜ ਲੋਕ ਡਰ ਤੇ ਸਹਿਮ ਦਾ ਸਾਏ ਹੇਠ ਹਨ ਤੇ ਸੂਬੇ ਅੰਦਰ ਕਿਸੇ ਵੀ ਤਰ੍ਹਾਂ ਦਾ ਕੋਈ ਨਿਵੇਸ਼ ਨਹੀਂ ਹੋ ਰਿਹਾ | ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਵੀ ਵਫਾ ਨਾ ਹੋਣ ਕਾਰਨ ਲੋਕਾਂ ਅੰਦਰ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਜਿੱਥੇ ਸਰਕਾਰੀ ਕਣਕ ਤੱਕ ਨਹੀਂ ਮਿਲ ਰਹੀ ਉੱਥੇ ਹੋਰ ਬੁਨਿਆਦੀ ਸਹੂਲਤਾਂ ਨੂੰ ਵੀ ਲੋਕਾਂ ਨੂੰ ਤਰਸਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਤੇ ਗੈਂਗਸਟਰਾਂ 'ਤੇ ਸਖਤੀ ਨਾਲ ਕਾਬੂ ਪਾਉਣ ਦੀ ਲੋੜ ਹੈ |

ਪਿਛਲੀ ਖ਼ਬਰ ਸਿਹਤ ਕਾਰਡ ਰਜਿਸਟਰੇਸ਼ਨ ਕੈਂਪ ਲਗਾਇਆ <br/> ਅਗਲੀ ਖ਼ਬਰ ਪੀ.ਏ.ਪੀ. ਚੌਕ ਨੇੜੇ ਬੇਢੰਗੇ ਤਰੀਕੇ ਨਾਲ ਬਣਾਇਆ ਡਿਵਾਈਡਰ ਬਣ ਰਿਹਾ ਹਾਦਸਿਆਂ ਦਾ ਕਾਰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।