09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕੈਬਨਿਟ ਮੰਤਰੀ ਵੱਲੋਂ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤਾਂ <br/>

ਅਜੀਤ ਡੈਸਕ 21-02-2026
ਜਲੰਧਰ, 20 ਫਰਵਰੀ (ਸ਼ਿਵ)- ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅੱਜ ਜਲੰਧਰ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ | ਮੇਅਰ ਵਿਨੀਤ ਧੀਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮਿ੍ਤਪਾਲ ਸਿੰਘ ਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਕੇ ਨਾਗਰਿਕਾਂ ਸੇਵਾਵਾਂ 'ਚ ਵਾਧਾ ਕਰਨ ਲਈ ਵਚਨਬੱਧ ਹੈ | ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸੜਕ ਨਿਰਮਾਣ, ਜਲ ਸਪਲਾਈ ਵਧਾਉਣ ਤੇ ਸੀਵਰੇਜ ਪ੍ਰਣਾਲੀ ਨੂੰ ਅਪਗ੍ਰੇਡ ਕਰਨ ਸਮੇਤ ਵੱਡੇ ਪ੍ਰਾਜੈਕਟਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ | ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਵਿਕਾਸ ਕਾਰਜਾਂ 'ਤੇ ਸਖ਼ਤੀ ਨਾਲ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਤੇ ਸੂਬਾ ਸਰਕਾਰ ਨਾਗਰਿਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪਹਿਲਾਂ ਹੀ ਕਈ ਅਗਾਂਹਵਧੂ ਪਹਿਲਕਦਮੀਆਂ ਕਰ ਰਹੀ ਹੈ | ਵਾਰਡ ਕੌਂਸਲਰਾਂ ਵੱਲੋਂ ਆਪੋ-ਆਪਣੇ ਖੇਤਰਾਂ 'ਚ ਨਵੇਂ ਵਿਕਾਸ ਕਾਰਜਾਂ ਲਈ ਤਜਵੀਜ਼ਾਂ ਵੀ ਪੇਸ਼ ਕੀਤੀਆਂ ਗਈਆਂ | ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਸੰਬੰਧੀ ਜਲਦ ਤੋਂ ਜਲਦ ਵਿਸਥਾਰਤ ਰਿਪੋਰਟ ਬਣਾਉਣ ਦੀਆਂ ਹਦਾਇਤਾਂ ਕੀਤੀਆਂ |

ਪਿਛਲੀ ਖ਼ਬਰ ਲੋਕਾਂ ਦੇ ਪੈਦਲ ਚੱਲਣ ਲਈ ਬਣੇ ਫੁੱਟਪਾਥਾਂ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ <br/> ਅਗਲੀ ਖ਼ਬਰ ਵਿਕਾਸ ਲਈ ਤਰਸੀਆਂ ਪੁੱਡਾ ਵਲੋਂ ਨਿਗਮ ਹਵਾਲੇ ਕੀਤੀਆਂ 37 ਕਾਲੋਨੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।