09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪਿੰਡ ਲਸਾੜਾ ਵਿਖੇ ਸਨੀ ਉਬਰਾਏ ਵਲੋਂ ਫਿਜ਼ੀਓਥੈਰੇਪੀ ਸੈਂਟਰ ਦਾ ਉਦਘਾਟਨ <br/>

ਫਿਜ਼ੀਓਥੈਰੇਪੀ ਸੈਂਟਰ ਦਾ ਉਦਘਾਟਨ ਕਰਦੇ ਹੋਏ ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਆਰ.ਐਸ. ਅਟਵਾਲ, ਕਾਰਜਕਾਰੀ ਸੰਪਾਦਕ ਸਤਨਾਮ ਸਿੰਘ ਮਾਣਕ, ਦੁਆਬਾ ਜ਼ੋਨ ਦੇ ਪ੍ਰਧਾਨ ਅਮਰਜੋਤ ਸਿੰਘ ਤੇ ਹਾਜ਼ਰ ਪਿੰਡ ਵਾਸੀ | <br/> 21-02-2026
ਉੜਾਪੜ/ਲਸਾੜਾ, 20 ਫਰਵਰੀ (ਲਖਵੀਰ ਸਿੰਘ ਖੁਰਦ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਿੰਡ ਲਸਾੜਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫਿਜ਼ੀਓਥੈਰੇਪੀ ਸੈਂਟਰ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਦਾ ਉਦਘਾਟਨ ਟਰੱਸਟ ਦੇ ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਆਰ.ਐਸ. ਅਟਵਾਲ ਵਲੋਂ ਕੀਤਾ ਗਿਆ | ਸਮਾਗਮ ਵਿੱਚ ਉਨ੍ਹਾਂ ਨਾਲ ਅਦਾਰਾ 'ਅਜੀਤ' ਦੇ ਕਾਰਜਕਾਰੀ ਸੰਪਾਦਕ ਸਤਨਾਮ ਸਿੰਘ ਮਾਣਕ, ਟਰੱਸਟ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਅਮਰਜੋਤ ਸਿੰਘ, ਐਡਵੋਕੇਟ ਮਨਮੋਹਨ ਸਿੰਘ ਨੇ ਵੀ ਸ਼ਮੂਲੀਅਤ ਕੀਤੀ | ਇੱਥੇ ਪਹੁੰਚਣ 'ਤੇ ਸਟੂਡੈਂਟ ਵੈੱਲਫੇਅਰ ਐਂਡ ਚੈਰੀਟੇਬਲ ਟਰੱਸਟ ਲਸਾੜਾ ਦੇ ਮੈਂਬਰਾਂ, ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਆਜ਼ਾਦੀ ਤੋਂ ਕੁੱਝ ਸਮਾਂ ਬਾਅਦ ਤੱਕ ਦੇਸ਼ ਵਿਚ ਸਿਹਤ ਸੇਵਾਵਾਂ ਤੇ ਸਿੱਖਿਆ ਦੇ ਖੇਤਰ 'ਚ ਮੌਕੇ ਦੀਆਂ ਸਰਕਾਰਾਂ ਨੇ ਚੰਗਾ ਕੰਮ ਕੀਤਾ ਸੀ ਪਰ ਸਮਾਂ ਪਾ ਕੇ ਸਰਕਾਰਾਂ ਇਸ ਪਾਸੇ ਤੋਂ ਅਵੇਸਲੀਆਂ ਹੋਣੀਆਂ ਸ਼ੁਰੂ ਹੋ ਗਈਆਂ ਤੇ ਜਿਸ ਕਾਰਨ ਕਈ ਸਮਾਜ ਸੇਵੀ ਸੰਸਥਾਵਾਂ ਨੂੰ ਇਹ ਜ਼ਿੰਮੇਵਾਰੀ ਆਪਣੇ ਮੋਢਿਆਂ 'ਤੇ ਚੁੱਕਣੀ ਪਈ | ਸਰਬੱਤ ਦਾ ਭਲਾ ਟਰੱਸਟ ਦੇ ਮੁੱਖ ਟਰੱਸਟੀ ਡਾ. ਐਸ. ਪੀ ਸਿੰਘ ਓਬਰਾਏ ਵਲੋਂ ਇਕੱਲੇ ਪੰਜਾਬ 'ਚ ਨਹੀਂ ਸਗੋਂ ਕਈ ਦੂਜਿਆਂ ਸੂਬਿਆਂ ਵਿੱਚ ਵੀ ਸੇਵਾ ਦੇ ਇਹ ਕਾਰਜ ਵੱਡੇ ਪੱਧਰ 'ਤੇ ਕੀਤੇ ਜਾ ਰਹੇ ਹਨ | ਸਮਾਗਮ ਦੇ ਮੁੱਖ ਮਹਿਮਾਨ ਡਾ. ਆਰ.ਐਸ. ਅਟਵਾਲ ਨੇ ਟਰੱਸਟ ਦੀਆਂ ਗਤੀਵਿਧੀਆਂ ਬਾਰੇ ਬੋਲਦਿਆਂ ਕਿਹਾ ਕਿ ਟਰੱਸਟ ਵਲੋਂ ਹੁਣ ਤੱਕ ਵੱਖ-ਵੱਖ ਥਾਵਾਂ 'ਤੇ 150 ਤੋਂ ਵੱਧ ਲੈਬੋਰੇਟਰੀਆਂ ਖੋਲ੍ਹੀਆਂ ਗਈਆਂ ਹਨ ਤੇ 700 ਦੇ ਕਰੀਬ ਅੱਖਾਂ ਦੇ ਕੈਂਪ ਲਗਾ ਕੇ 4 ਲੱਖ ਦੇ ਕਰੀਬ ਲੋਕਾਂ ਦੇ ਅਪ੍ਰੇਸ਼ਨ ਕੀਤੇ ਜਾ ਚੁੱਕੇ ਹਨ | ਇਨ੍ਹਾਂ ਤੋਂ ਇਲਾਵਾ ਦੁਆਬਾ ਜ਼ੋਨ ਦੇ ਪ੍ਰਧਾਨ ਅਮਰਜੋਤ ਸਿੰਘ, ਸਰਪੰਚ ਦਵਿੰਦਰ ਸਿੰਘ, ਮਾ. ਮੰਗਲ ਦਾਸ ਨੇ ਵੀ ਲੋਕਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਈ | ਸਮਾਗਮ ਦੇ ਪ੍ਰਬੰਧਕ ਜਗੀਰ ਸਿੰਘ ਤੇ ਕੁਲਦੀਪ ਸਿੰਘ ਵਲੋਂ ਜਿੱਥੇ ਆਈਆਂ ਸਾਰੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਉੱਥੇ ਇਲਾਕਾ ਵਾਸੀਆਂ ਨੂੰ ਬੇਨਤੀ ਵੀ ਕੀਤੀ ਗਈ ਕਿ ਟਰੱਸਟ ਵਲੋਂ ਚਲਾਏ ਜਾ ਰਹੇ ਫਿਜ਼ੀਓਥੈਰੇਪੀ ਸੈਂਟਰ ਤੇ ਲੈਬੋਰੇਟਰੀ 'ਚ ਬਹੁਤ ਹੀ ਘੱਟ ਰੇਟਾਂ 'ਤੇ ਸਰੀਰ ਦੇ ਟੈਸਟ ਤੇ ਥਰੈਪੀ ਕੀਤੀ ਜਾ ਰਹੀ ਹੈ ਜਿਸਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ | ਇਸ ਮੌਕੇ ਦਲਜੀਤ ਸਿੰਘ ਪੰਚ, ਰਵਿੰਦਰ ਸਿੰਘ, ਮਾ. ਸੰਤ ਪ੍ਰਤਾਪ, ਡਾ. ਬਲਕਾਰ ਕਜਲਾ, ਕੁਲਵੰਤ ਸਿੰਘ, ਮਲਕੀਤ ਸਿੰਘ ਨਿਊਜ਼ੀਲੈਂਡ, ਸੁਖਵਿੰਦਰ ਸਿੰਘ ਧਾਵਾ, ਵੀਜੈ ਕੁਮਾਰ, ਹਰਭਜਨ ਸਿੰਘ, ਜਸਵੀਰ ਸਿੰਘ ਬਾਬਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗਿਆਨੀ ਰਘਬੀਰ ਸਿੰਘ ਵਲੋਂ ਲਗਾਏ ਗਏ ਦੋਸ਼ ਗੰਭੀਰ- ਰਾਏਪੁਰ <br/> ਅਗਲੀ ਖ਼ਬਰ ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ 'ਚ ਸੀਵਰੇਜ ਬੰਦ ਹੋਣ ਕਾਰਨ ਲੋਕ ਪੇ੍ਰਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।