08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਏ.ਆਈ. ਸੰਮੇਲਨ 'ਚ ਕਾਂਗਰਸੀ ਵਰਕਰਾਂ ਦੇ ਹੰਗਾਮੇ ਨਾਲ ਦੇਸ਼ ਦਾ ਅਕਸ ਖਰਾਬ ਹੋਇਆ-ਸਾਂਪਲਾ <br/>

ਅਜੀਤ ਡੈਸਕ 21-02-2026
ਜਲੰਧਰ, 20 ਫਰਵਰੀ (ਸ਼ਿਵ)- ਦਿੱਲੀ ਵਿਚ ਚੱਲ ਰਹੇ ਏ.ਆਈ. (ਆਰਟੀਫੀਸ਼ੀਅਲ ਇੰਟੈਲੀਜੰਸ) ਸੰਮੇਲਨ ਵਿਚ ਕਾਂਗਰਸੀ ਵਰਕਰਾਂ ਵੱਲੇ ਕੀਤੇ ਗਏ ਹੰਗਾਮੇ ਨੂੰ ਲੈ ਕੇ ਅੱਜ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਵਿਜੇ ਸਾਂਪਲਾ ਨੇ ਕਾਂਗਰਸ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਕਾਂਗਰਸੀ ਵਰਕਰਾਂ ਵਲੋਂ ਏ.ਆਈ. ਸੰਮੇਲਨ ਨੂੰ ਤਾਰਪੀਡੋ ਕਰਨ ਦਾ ਜਿਹੜਾ ਯਤਨ ਕੀਤਾ ਗਿਆ ਹੈ, ਉਸ ਨੇ ਦੇਸ਼ ਦਾ ਅਕਸ ਖ਼ਰਾਬ ਕੀਤਾ ਹੈ ਤੇ ਦੇਸ਼ ਵਾਸੀ ਕਾਂਗਰਸ ਦੀ ਇਸ ਹਰਕਤ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਕਾਂਗਰਸ ਕਈ ਸਾਲਾਂ ਤੋਂ ਸੱਤਾ ਤੋਂ ਬਾਹਰ ਹੈ ਤੇ ਕਿਸੇ ਵੀ ਤਰੀਕੇ ਨਾਲ ਸੱਤਾ ਹਥਿਆਉਣ ਲਈ ਇਸ ਤਰ੍ਹਾਂ ਦੇ ਕੰਮਾਂ ਨੂੰ ਅੰਜਾਮ ਦੇ ਰਹੀ ਹੈ | ਸ੍ਰੀ ਸਾਂਪਲਾ ਨੇ ਕਿਹਾ ਕਿ ਦਿੱਲੀ ਵਿਚ ਚੱਲ ਰਹੇ ਏ.ਆਈ. ਸੰਮੇਲਨ ਵਿਚ ਸੰਸਾਰ ਭਰ ਤੋਂ ਕਈ ਦੇਸ਼ਾਂ ਦੀਆਂ ਅਹਿਮ ਸ਼ਖ਼ਸੀਅਤਾਂ ਪੁੱਜੀਆਂ ਸਨ ਪਰ ਕਾਂਗਰਸ ਦੇ ਵਰਕਰਾਂ ਵਲੋਂ ਕੀਤੇ ਗਏ ਹੰਗਾਮੇ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਹ ਘੱਟ ਹੋਵੇਗੀ | ਸ੍ਰੀ ਸਾਂਪਲਾ ਨੇ ਦੋਸ਼ ਲਗਾਇਆ ਕਿ ਦੇਸ਼ ਜਾਂ ਵਿਦੇਸ਼ਾਂ ਵਿਚ ਕਈ ਅਹਿਮ ਮੌਕਿਆਂ 'ਤੇ ਰਾਹੁਲ ਗਾਂਧੀ ਦੇਸ਼ ਦੇ ਅਕਸ ਵਿਗਾੜਦੇ ਰਹੇ ਹਨ ਜਦਕਿ ਦੂਜੇ ਪਾਸੇ ਫਰਾਂਸ ਦੇ ਰਾਸ਼ਟਰੀਪਤੀ ਸਮੇਤ ਹੋਰ ਦੇਸ਼ਾਂ ਦੇ ਮੁਖੀਆਂ ਨੇ ਵੀ ਭਾਰਤ ਦੀ ਸ਼ਲਾਘਾ ਕੀਤੀ ਹੈ ਕਿ ਆਉਣ ਵਾਲੇ ਸਮੇਂ ਵਿਚ ਏ.ਆਈ. ਦੇ ਖੇਤਰ 'ਚ ਮੋਹਰੀ ਰਹੇਗਾ | ਇਸ ਮੌਕੇ ਸੁਸ਼ੀਲ ਸ਼ਰਮਾ, ਸ਼ੀਤਲ ਅੰਗੁਰਾਲ, ਅਸ਼ੋਕ ਸਰੀਨ ਹਿੱਕੀ, ਰਾਜੇਸ਼ ਠਾਕੁਰ, ਅਮਰਜੀਤ ਸਿੰਘ ਗੋਲਡੀ ਤੇ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਜਥੇਬੰਦੀਆਂ ਵਲੋਂ ਰੋਸ ਧਰਨਾ <br/> ਅਗਲੀ ਖ਼ਬਰ ਨਾਰਥ ਜ਼ੋਨ ਹੈਾਡਬਾਲ ਚੈਂਪੀਅਨਸ਼ਿਪ 'ਚੋਂ ਜਲੰਧਰ ਦੇ ਤਿੰਨ ਖਿਡਾਰੀਆਂ ਨੇ ਸੋਨ ਤਗਮੇ ਜਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।