08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਨਿਤਿਨ ਕੋਹਲੀ ਚੋਹਕਾ ਕਲਾਂ ਫ਼ੁੱਟਬਾਲ ਟੂਰਨਾਮੈਂਟ 'ਚ ਪਹੁੰਚੇ, ਜੇਤੂ ਟੀਮਾਂ ਨੂੰ ਕੀਤੀ ਇਨਾਮਾਂ ਦੀ ਵੰਡ <br/>

ਅਜੀਤ ਡੈਸਕ 21-02-2026
ਚੁਗਿੱਟੀ/ਜੰਡੂਸਿੰਘਾ, 20 ਫਰਵਰੀ (ਨਰਿੰਦਰ ਲਾਗੂ)- ਹਲਕਾ ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨੇ ਚੋਹਕਾ ਕਲਾਂ ਵਿਖੇ ਕਰਵਾਏ ਫੁੱਟਬਾਲ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨੇ ਜੇਤੂ ਤੇ ਰਨਰ-ਅੱਪ ਟੀਮਾਂ ਨੂੰ ਟਰਾਫ਼ੀਆਂ, ਮੈਡਲ ਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ | ਮੈਦਾਨ ਵਿਚ ਖਿਡਾਰੀਆਂ ਦੇ ਜੋਸ਼, ਅਨੁਸ਼ਾਸਨ ਤੇ ਟੀਮ ਵਰਕ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਆਪਣੇ ਸੰਬੋਧਨ ਦੌਰਾਨ ਨਿਤਿਨ ਕੋਹਲੀ ਨੇ ਕਿਹਾ ਕਿ ਖੇਡਾਂ ਸਿਹਤਮੰਦ, ਜਾਗਰੂਕ ਤੇ ਮਜ਼ਬੂਤ ਸਮਾਜ ਦੀ ਨੀਂਹ ਹਨ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜੋ ਨੌਜਵਾਨ ਖੇਡਾਂ ਨਾਲ ਜੁੜੇ ਰਹਿੰਦੇ ਹਨ, ਉਹ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚੇ ਰਹਿੰਦੇ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਜਲੰਧਰ ਸੈਂਟਰਲ ਵਿਚ ਖੇਡ ਮੈਦਾਨਾਂ ਦੀ ਸੰਭਾਲ, ਸੁਧਾਰ ਤੇ ਨਵੀਆਂ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਢਿੱਲੋਂ, ਅਮਰਦੀਪ ਸਿੰਘ ਕਿੰਨੂੰ, ਵਿੱਕੀ ਤੁਲਸੀ, ਰਮੇਸ਼ ਚੋਹਕਾਂ, ਆਮ ਆਦਮੀ ਪਾਰਟੀ ਦੇ ਆਗੂ ਲਗਨਦੀਪ ਸਿੰਘ, ਨਵਦੀਪ ਕੌਰ, ਡੀ.ਆਈ.ਜੀ. ਮਹਿੰਦਰ ਲਾਲ ਬਾਸਨ (ਬੀ.ਐੱਸ.ਐੱਫ.), ਅਜੈਬ ਸਿੰਘ (ਬੀ.ਐੱਸ.ਐੱਫ.), ਹਰਜਿੰਦਰ ਸਿੰਘ ਢਿੱਲੋਂ, ਬਲਬੀਰ ਸਿੰਘ ਰਾਏ, ਤਰਸੇਮ ਸਲਾਣ, ਹਰਭਜਨ ਸਿੰਘ ਸਲਾਣ, ਰਾਜਕੁਮਾਰ ਪ੍ਰਧਾਨ, ਅਮਰੀਕ ਸਿੰਘ, ਚਰਨਦਾਸ, ਗੁਰਿੰਦਰ ਪਾਲ ਰਿੰਕੂ, ਸਰੂਪ ਲਾਲ, ਪ੍ਰੀਤਮ ਪਾਲ ਸਿੰਘ, ਲਖਬੀਰ ਸਿੰਘ, ਤੇਜਨਾਥ, ਤਜਿੰਦਰ ਸਿੰਘ ਤੇ ਰਵਿੰਦਰ ਢਿੱਲੋਂ ਲੱਡੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਟੂਰਨਾਮੈਂਟ ਕਮੇਟੀ ਵੱਲੋਂ ਨਿਤਿਨ ਕੋਹਲੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ |

ਪਿਛਲੀ ਖ਼ਬਰ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਜਥੇਬੰਦੀਆਂ ਵਲੋਂ ਰੋਸ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।