08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ

ਅਜੀਤ ਡੈਸਕ 21-02-2026
ਜਲੰਧਰ, 20 ਫਰਵਰੀ (ਡਾ.ਜਤਿੰਦਰ ਸਾਬੀ) - ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਸੰਵਿਧਾਨਕ ਕਾਲਜ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਜਲੰਧਰ ਵਿਖੇ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਕਾਲਜ ਪਿ੍ੰਸੀਪਲ ਡਾ. ਰਣਬੀਰ ਸਿੰਘ ਦੀ ਯੋਗ ਅਗਵਾਈ ਸਦਕਾ 20 ਫ਼ਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਡਾ. ਗੁਰਵਿੰਦਰ ਕੌਰ (ਸਹਾਇਕ ਪ੍ਰੋਫ਼ੈਸਰ, ਪੰਜਾਬੀ) ਵੱਲੋਂ ਕਰਵਾਇਆ ਗਿਆ | ਇਸ ਮੌਕੇ ਜੇ.ਸੀ. ਡੀ.ਏ.ਵੀ. ਕਾਲਜ ਦਸੂਹਾ ਦੇ ਸਹਾਇਕ ਪ੍ਰੋਫ਼ੈਸਰ ਡਾ. ਹਰਜੀਤ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਕਾਲਜ ਪਿ੍ੰਸੀਪਲ ਡਾ. ਰਣਬੀਰ ਸਿੰਘ ਨੇ ਆਏ ਮੁੱਖ ਬੁਲਾਰੇ ਦਾ ਰਸਮੀਂ ਸਵਾਗਤ ਕੀਤਾ | ਇਸ ਮੌਕੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਰਹੇ |

ਪਿਛਲੀ ਖ਼ਬਰ ਮਾਨਸਿਕ ਸਿਹਤ ਤੇ ਤੰਦਰੁਸਤੀ ਸੰਬੰਧੀ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਨਿਤਿਨ ਕੋਹਲੀ ਚੋਹਕਾ ਕਲਾਂ ਫ਼ੁੱਟਬਾਲ ਟੂਰਨਾਮੈਂਟ 'ਚ ਪਹੁੰਚੇ, ਜੇਤੂ ਟੀਮਾਂ ਨੂੰ ਕੀਤੀ ਇਨਾਮਾਂ ਦੀ ਵੰਡ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।