07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਲਈ ਸਿਰਫ਼ ਇਕ ਦਿਨ ਨਹੀਂ ਸਾਰਾ ਸਾਲ ਕੰਮ ਕਰਨ ਦੀ ਲੋੜ- ਸਿੱਖ ਤਾਲਮੇਲ ਕਮੇਟੀ <br/>

ਅਜੀਤ ਡੈਸਕ 22-02-2026
ਜਲੰਧਰ, 21 ਫਰਵਰੀ (ਹਰਵਿੰਦਰ ਸਿੰਘ ਫੁੱਲ)- ਹਰ ਸਾਲ ਜਦੋਂ 21 ਫਰਵਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਆਉਂਦਾ ਹੈ ਤਾਂ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਲਈ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ | ਵੱਖ-ਵੱਖ ਜਥੇਬੰਦੀਆਂ ਵੱਲੋਂ ਪ੍ਰੋਗਰਾਮ ਉਲੀਕੇ ਜਾਂਦੇ ਹਨ, ਸਮੇਂ ਦੀਆਂ ਸਰਕਾਰਾਂ ਵੱਖ-ਵੱਖ ਐਲਾਨ ਕਰਦੀਆਂ ਹਨ ਪਰ ਨਤੀਜਾ ਜ਼ੀਰੋ ਨਿਕਲਦਾ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਗੁਰਦੀਪ ਸਿੰਘ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਪਿਛਲੇ ਸਾਲ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਾਰੇ ਕਾਰੋਬਾਰੀ ਬੋਰਡ ਪੰਜਾਬੀ ਵਿੱਚ ਲਾਉਣ ਲਈ ਕਿਹਾ ਗਿਆ ਸੀ ਤੇ ਇਹ ਵੀ ਐਲਾਨ ਕੀਤਾ ਗਿਆ ਸੀ ਜਿਹੜੇ ਬੋਰਡ ਨਹੀਂ ਲਾਉਣਗੇ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ ਪਰ ਨਤੀਜਾ ਜ਼ੀਰੋ ਜਦਕਿ ਬਾਕੀ ਪ੍ਰਦੇਸ਼ਾਂ 'ਚ ਉਥੋਂ ਦੀ ਮਾਤ ਭਾਸ਼ਾ ਤੋਂ ਬਿਨਾਂ ਕਿਸੇ ਹੋਰ ਭਾਸ਼ਾ ਦਾ ਬੋਰਡ ਲਾਉਣ ਦੀ ਇਜਾਜ਼ਤ ਨਹੀਂ | ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਵੀ ਪੰਜਾਬੀ ਬੋਲਣ 'ਤੇ ਜੁਰਮਾਨਾ ਲਗਾਇਆ ਜਾਂਦਾ ਹੈ ਫਿਰ ਪੰਜਾਬੀ ਦੇ ਵਿਕਾਸ ਦੀਆਂ ਗੱਲਾਂ ਕਰਨੀਆਂ ਬੇਅਰਥ ਹਨ | ਪੰਜਾਬੀ ਦੇ ਪ੍ਰਚਾਰ ਪਸਾਰ ਲਈ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਜ਼ਮੀਨੀ ਪੱਧਰ 'ਤੇ ਕੋਸ਼ਿਸਾਂ ਕਰਨ ਦੀ ਲੋੜ ਹੈ ਤਾਂ ਹੀ ਅਸੀਂ ਕੁਝ ਪ੍ਰਾਪਤੀ ਕਰ ਸਕਦੇ ਹਾਂ | ਆਗੂਆਂ ਨੇ ਕਿਹਾ ਕਿ ਅੱਜ ਅਸੀਂ ਆਪਣੀ ਮਾਂ ਬੋਲੀ ਦੀ ਗੱਲ ਨਾ ਕੀਤੀ ਤਾਂ ਆਉਣ ਵਾਲੀਆਂ ਪੀੜੀਆਂ ਸਾਨੂੰ ਮੁਆਫ਼ ਨਹੀਂ ਕਰਨਗੀਆਂ | ਇਸ ਮੌਕੇ ਹਰਪ੍ਰੀਤ ਸਿੰਘ ਸੋਨੂੰ, ਮਨਪ੍ਰੀਤ ਸਿੰਘ ਬਿੰਦਰਾ, ਹਰਨੇਕ ਸਿੰਘ ਨੇਕੀ, ਕਮਲਜੀਤ ਸਿੰਘ ਕੰਮਾਂ ਤੇ ਬਬਰੀਕ ਕੁਮਾਰ ਥਾਪਰ ਹਾਜ਼ਰ ਸਨ |

ਪਿਛਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਵਿਖੇ ਤੀਸਰਾ ਡਿਗਰੀ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਰਤਨ ਹਸਪਤਾਲ ਵਿਖੇ ਗੁਰਦੇ ਦੇ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਇਲਾਜ, ਡਾਇਲਸਿਸ ਤੇ ਸਰਜਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।