07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸੀ.ਟੀ. ਯੂਨੀਵਰਸਿਟੀ ਵਿਖੇ ਤੀਸਰਾ ਡਿਗਰੀ ਵੰਡ ਸਮਾਰੋਹ ਕਰਵਾਇਆ

ਸੀ. ਟੀ. ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਰੋਹ ਦੌਰਾਨ ਮੰਚ 'ਤੇ ਮੌਜੂਦ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਚਾਂਸਲਰ ਸ. ਚਰਨਜੀਤ ਸਿੰਘ ਚੰਨੀ, ਡਾ. ਮਨਬੀਰ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ | ਅਜੀਤ ਤਸਵੀਰ <br/> 22-02-2026
ਜਲੰਧਰ, 21 ਫਰਵਰੀ (ਜਸਪਾਲ ਸਿੰਘ)- ਸੀ.ਟੀ. ਯੂਨੀਵਰਸਿਟੀ ਵਲੋਂ ਆਪਣਾ ਤੀਜਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਇਕ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਵਿੱਚ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ¢ ਪ੍ਰੋਗਰਾਮ 'ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਦਕਿ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਸਲਾਹਕਾਰ ਤੇ ਬੀਬੀ ਸਰਬਜੀਤ ਕੌਰ ਮਾਣੂੰਕੇ ਵਿਧਾਇਕ ਜਗਰਾਓਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਯੂਨੀਵਰਸਿਟੀ ਦੇ ਕੁਲਪਤੀ (ਚਾਂਸਲਰ) ਸ. ਚਰਨਜੀਤ ਸਿੰਘ ਚੰਨੀ, ਪ੍ਰੋ-ਚਾਂਸਲਰ ਡਾ. ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਵਾਈਸ ਚਾਂਸਲਰ ਡਾ. ਨਿਤਿਨ ਟੰਡਨ, ਪ੍ਰੋ ਵਾਈਸ ਚਾਂਸਲਰ ਡਾ. ਸਿਮਰਨਜੀਤ ਕੌਰ ਗਿੱਲ, ਰਜਿਸਟਰਾਰ ਸੰਜੇ ਖੰਡੂਰੀ ਤੇ ਡਾਇਰੈਕਟਰ ਡੀ.ਐਸ.ਡਬਲਯੂ. ਇੰਜੀਨੀਅਰ ਦਵਿੰਦਰ ਸਿੰਘ ਸਮੇਤ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ | ਇਸ ਮੌਕੇ ਸ. ਚੰਨੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਡਿਗਰੀ ਵੰਡ ਸਮਾਰੋਹ ਪੜਾਈ ਦਾ ਅੰਤ ਨਹੀਂ, ਸਗੋਂ ਜ਼ਿੰਮੇਵਾਰੀਆਂ ਤੇ ਮੌਕਿਆਂ ਨਾਲ ਭਰੇ ਨਵੇਂ ਜੀਵਨ ਦੀ ਸ਼ੁਰੂਆਤ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮੁੱਲਾਂ ਨੂੰ ਕਾਇਮ ਰੱਖਦੇ ਹੋਏ ਸਮਾਜ ਤੇ ਦੇਸ਼ ਦੀ ਤਰੱਕੀ 'ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਮੁੱਖ ਮਹਿਮਾਨ ਹਰਦੀਪ ਸਿੰਘ ਮੁੰਡੀਆਂ ਨੇ ਯੂਨੀਵਰਸਿਟੀ ਦੀ ਗੁਣਵੱਤਾ ਵਾਲੀ ਸਿੱਖਿਆ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ 'ਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਨੌਜਵਾਨਾਂ ਨੂੰ ਦੇਸ਼-ਨਿਰਮਾਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਣ ਤੇ ਆਪਣੀ ਸਿੱਖਿਆ ਤੇ ਹੁਨਰ ਨੂੰ ਸਮਾਜ ਦੀ ਭਲਾਈ ਲਈ ਵਰਤਣ ਦਾ ਸੰਦੇਸ਼ ਦਿੱਤਾ ¢

ਪਿਛਲੀ ਖ਼ਬਰ ਥਿੰਕ ਗੈਸ ਵਲੋਂ ਸਰਬ ਮਲਟੀਪਲੈਕਸ ਵਿਖੇ ਟਰਾਂਸਪੋਰਟਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਲਈ ਸਿਰਫ਼ ਇਕ ਦਿਨ ਨਹੀਂ ਸਾਰਾ ਸਾਲ ਕੰਮ ਕਰਨ ਦੀ ਲੋੜ- ਸਿੱਖ ਤਾਲਮੇਲ ਕਮੇਟੀ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।