17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਇੰਨੋਸੈਂਟ ਹਾਰਟਸ ਕਾਲਜ 'ਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ <br/>

ਅਜੀਤ ਡੈਸਕ 23-02-2026
ਜਲੰਧਰ, 22 ਫਰਵਰੀ (ਪਵਨ ਖਰਬੰਦਾ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੀ ਐਨ.ਐੱਸ.ਐੱਸ. ਯੂਨਿਟ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੀ ਸ਼ੁੱਧਤਾ ਤੇ ਸ਼ਾਨ ਨੂੰ ਅਮੀਰ ਅਤੇ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ 'ਮਾਂ ਬੋਲੀ' ਦਿਵਸ' ਮਨਾਇਆ | ਇਸ ਮੌਕੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਿੱਖਿਆਰਥੀਆਂ ਤੇ ਵਿਦਿਆਰਥੀਆਂ-ਅਧਿਆਪਕਾਂ ਨੇ ਆਪਣੀ ਮਾਂ-ਬੋਲੀ ਨੂੰ ਇਸ ਦੇ ਸ਼ੁੱਧ ਰੂਪ ਵਿੱਚ ਬਚਾਉਣ, ਸੰਭਾਲਣ ਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਤੇ ਆਪਣੀ ਮਾਂ ਬੋਲੀ ਨੂੰ ਸੱਭਿਆਚਾਰ ਨਾਲ ਜੋੜਨ ਲਈ ਸਹੁੰ ਚੁੱਕੀ | ਸਲੋਗਨ ਰਾਈਟਿੰਗ ਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ | ਵਿਦਿਆਰਥੀਆਂ-ਅਧਿਆਪਕਾਂ ਨੇ ਆਪਣੇ ਕਲਾਤਮਕ ਪੋਸਟਰਾਂ ਰਾਹੀਂ ਆਪਣੀ ਮਾਂ ਬੋਲੀ ਪ੍ਰਤੀ ਪਿਆਰ ਅਤੇ ਸਤਿਕਾਰ ਨੂੰ ਦਰਸਾਇਆ | ਪੋਸਟਰ ਮੇਕਿੰਗ ਮੁਕਾਬਲੇ ਵਿੱਚ ਕਨਿਕਾ ਤੇ ਈਸ਼ਾਨ ਸ਼ਰਮਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਨਾਲ ਹੀ ਕਰਨ ਤੇ ਮਨਮੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਬਹੁਤ ਸਾਰੀਆਂ ਸਲੋਗਨ ਲਿਖਤਾਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਤੇ ਅਜੋਕੇ ਸਮੇਂ ਦੀ ਸਾਰਥਕਤਾ ਨੂੰ ਉਜਾਗਰ ਕੀਤਾ | ਸਲੋਗਨ ਲਿਖਣ ਮੁਕਾਬਲੇ 'ਚ ਅਵਨੀਤ ਕੌਰ ਤੇ ਜੋਤੀ ਨੇ ਪਹਿਲਾ ਸਥਾਨ, ਰਬਪ੍ਰੀਤ ਕੌਰ ਨੇ ਦੂਸਰਾ ਸਥਾਨ ਤੇ ਮਨਦੀਪ ਸ਼ਾਹੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਅਰਜਿੰਦਰ ਸਿੰਘ ਨੇ ਜੇਤੂਆਂ ਨੂੰ ਵਧਾਈ ਦਿੱਤੀ ਤੇ ਸਾਰੇ ਪ੍ਰਤੀਯੋਗੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ

ਪਿਛਲੀ ਖ਼ਬਰ ਸੇਂਟ ਸੋਲਜਰ ਲਾਅ ਕਾਲਜ 'ਚ ਦੋ ਦਿਨਾ ਇੰਟਰ ਕਾਲਜ ਮੂਟ ਕੋਰਟ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਕੇ. ਐਮ. ਵੀ. 'ਚ ਮਾਂ ਬੋਲੀ ਦਿਵਸ ਨੂੰ ਸਮਰਪਿਤ ਹਫ਼ਤਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।