23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਬਸਪਾ ਵਲੋਂ ਦਲਿਤਾਂ ਨਾਲ ਧੱਕੇਸ਼ਾਹੀ ਖ਼ਿਲਾਫ਼ ਐੱਸ. ਐੱਸ. ਪੀ. ਦਫਤਰ ਦੇ ਬਾਹਰ ਪ੍ਰਦਰਸ਼ਨ <br/>

ਅਜੀਤ ਡੈਸਕ 28-02-2026
ਜਲੰਧਰ, 27 ਫਰਵਰੀ (ਜਸਪਾਲ ਸਿੰਘ)- ਆਪ ਸਰਕਾਰ ਦੇ ਰਾਜ ਵਿੱਚ ਦਲਿਤਾਂ ਦਾ ਦਮਨ ਕੀਤੇ ਜਾਣ ਦੇ ਵਿਰੋਧ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਐੱਸ.ਐੱਸ.ਪੀ. ਜਲੰਧਰ ਦੇ ਦਫਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਬਸਪਾ ਦੇ ਸੂਬਾ ਕੋਆਰਡੀਨੇਟਰ ਤੀਰਥ ਰਾਜਪੁਰਾ ਤੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਆਪ ਸਰਕਾਰ ਦੇ ਚਾਰ ਸਾਲਾਂ ਦੇ ਰਾਜ ਵਿੱਚ ਜਿੱਥੇ ਹੋਰ ਵਰਗਾਂ ਖਿਲਾਫ ਧੱਕੇਸ਼ਾਹੀ ਕੀਤੀ ਗਈ ਹੈ ਉਥੇ ਜਲੰਧਰ ਵਿੱਚ ਦਲਿਤਾਂ ਨੂੰ ਦਬਾਉਣ ਲਈ ਕੰਮ ਕੀਤਾ ਜਾ ਰਿਹਾ ਹੈ ¢ਦਲਿਤਾਂ 'ਤੇ ਲਾਠੀਚਾਰਜ ਕੀਤਾ ਗਿਆ ਤੇ ਵੱਡੀ ਗਿਣਤੀ ਆਗੂਆਂ 'ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ | ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਲੰਧਰ ਸਮੇਤ ਦੋਆਬਾ ਖੇਤਰ 'ਚ ਦਲਿਤਾਂ ਦੀ ਇੱਕ ਵੱਡੀ ਆਬਾਦੀ ਹੈ, ਜੋ ਕਿ ਆਪਣੇ ਹੱਕਾਂ ਪ੍ਰਤੀ ਜਾਗਰੂਕ ਵੀ ਹੈ¢ ਇਸ ਲਈ ਆਪ ਸਰਕਾਰ ਦੀ ਮਨਸ਼ਾ ਹੈ ਕਿ ਇਨ੍ਹਾਂ ਨੂੰ ਦਬਾ ਲਿਆ ਜਾਵੇ ਤਾਂ ਕਿ ਇਹ ਆਪਣੇ ਹੱਕ ਹਕੂਕ ਦੀ ਗੱਲ ਹੀ ਨਾ ਕਰ ਸਕਣ | ਬਾਅਦ 'ਚ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਵੱਲੋਂ ਇਨਸਾਫ ਦਾ ਭਰੋਸਾ ਦਿੱਤੇ ਜਾਣ 'ਤੇ ਕਰੀਬ ਪੰਜ ਘੰਟੇ ਬਾਅਦ ਧਰਨਾ ਸਮਾਪਤ ਕੀਤਾ ਗਿਆ ¢ ਇਸ ਮੌਕੇ ਬਸਪਾ ਸੂਬਾ ਸਕੱਤਰ ਇੰਜ. ਜਸਵੰਤ ਰਾਏ, ਜ਼ਿਲ੍ਹਾ ਪ੍ਰਧਾਨ ਸਲਵਿੰਦਰ ਕੁਮਾਰ, ਖੁਸ਼ੀ ਰਾਮ, ਕਮਲਦੀਪ ਬਾਦਸ਼ਾਹਪੁਰ, ਸੁਖਵਿੰਦਰ ਬਿੱਟੂ, ਐਡਵੋਕੇਟ ਪਿ੍ਤਪਾਲ, ਵਿਜੇ ਯਾਦਵ, ਅਮਰਜੀਤ ਸਿੰਘ ਨੰਗਲ, ਵਿਜੇ ਮਡਾਰ ਨਕੋਦਰ, ਬਿੰਦਰ ਹੁਸੈਨਪੁਰ, ਸ਼ਾਮ ਕਟਾਰੀਆ, ਪਰਮਜੀਤ ਮੰਨਣ, ਅਸ਼ੋਕ ਸਈਪੁਰ, ਚਮਨ ਘੋੜੇਵਾਹੀ, ਪ੍ਰਭਜਿੰਦਰ ਸਿੰਘ ਪੱਤੜ, ਗਿਆਨ ਚੰਦ ਕਰਤਾਰਪੁਰ, ਸ਼ਾਮਾ ਮਹਿਤੋ, ਕਰਮ ਚੰਦ, ਮਦਨ ਬਿੱਲਾ, ਗੁਰਮੀਤ ਰਾਮ, ਸਤਨਾਮ ਕੌਰ, ਨਰਿੰਦਰ ਕੌਰ, ਮਾਸਟਰ ਹਰਜਿੰਦਰ, ਪਾਲੀ ਹੁਸੈਨਪੁਰ, ਮਹਿੰਦਰ ਪਾਲ ਤੇਹੰਗ, ਟੀਟੂ ਰੰਧਾਵਾ, ਸਨੀ ਚਿੱਟੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਐੱਸ.ਪੀ. ਗੁਰਵਿੰਦਰ ਸਿੰਘ ਸੰਧੂ ਦੀ ਅਗਵਾਈ 'ਚ ਰੇਲਵੇ ਸਟੇਸ਼ਨ 'ਤੇ ਚਲਾਈ ਜਾਂਚ ਮੁਹਿੰਮ <br/> ਅਗਲੀ ਖ਼ਬਰ ਨਗਰ ਕੌਂਸਲ ਵਲੋਂ ਸੜਕ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।