23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਚਿੱਟੇ ਦਾ ਸੇਵਨ ਕਰਦਾ ਨੌਜਵਾਨ ਕਾਬੂ

ਅਜੀਤ ਡੈਸਕ 28-02-2026

ਮਕਸੂਦਾਂ, 27 ਫਰਵਰੀ (ਸੌਰਵ ਮਹਿਤਾ) - ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਿਸ ਨੇ ਮਕਸੂਦਾਂ ਸਬਜ਼ੀ ਮੰਡੀ ਦੇ ਇਲਾਕੇ ਵਿੱਚ ਕੀਤੀ ਛਾਪੇਮਾਰੀ ਦÏਰਾਨ ਇੱਕ ਨੌਜਵਾਨ ਨੂੰ ਚਿੱਟੇ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਕ ਥਾਣਾ ਡਿਵੀਜ਼ਨ ਨੰਬਰ ਇੱਕ ਦੇ ਏ.ਐਸ.ਆਈ. ਗੁਰਜੀਤ ਸਿੰਘ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਮਕਸੂਦਾਂ ਸਬਜ਼ੀ ਮੰਡੀ ਨੇੜੇ ਇਕ ਖਾਲੀ ਪਲਾਟ 'ਚ ਕੁਝ ਨੌਜਵਾਨ ਚਿੱਟੇ ਦਾ ਸੇਵਨ ਕਰਨ ਲਈ ਇਕੱਠੇ ਹੁੰਦੇ ਹਨ | ਏ.ਐਸ.ਆਈ. ਗੁਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਉਕਤ ਸਥਾਨ 'ਤੇ ਛਾਪਾ ਮਾਰਿਆ | ਪੁਲਿਸ ਨੇ ਮੌਕੇ ਤੋਂ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਜੋ ਨਸ਼ੇ ਦਾ ਸੇਵਨ ਕਰ ਰਿਹਾ ਸੀ ਜਿਸ ਕੋਲੋਂ ਪੁਲਿਸ ਨੇ ਨਸ਼ਾ ਕਰਨ ਲਈ ਵਰਤਿਆ ਜਾਣ ਵਾਲਾ ਸਮਾਨ ਵੀ ਬਰਾਮਦ ਕੀਤਾ ਹੈ | ਫੜੇ ਗਏ ਵਿਅਕਤੀ ਦੀ ਪਹਿਚਾਣ ਸਾਹਿਲ ਕੁਮਾਰ ਪੁੱਤਰ ਗਿਰਦਾਰੀ ਲਾਲ ਵਾਸੀ ਸ਼ੀਤਲ ਨਗਰ ਜਲੰਧਰ ਵਜੋਂ ਹੋਈ ਹੈ¢ ਪੁਲਿਸ ਅਨੁਸਾਰ ਦੋਸ਼ੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ¢

ਪਿਛਲੀ ਖ਼ਬਰ ਸਬਜ਼ੀ ਮੰਡੀ ਮਕਸੂਦਾਂ ਤੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਆਈ.ਸੀ.ਏ.ਆਈ. ਜਲੰਧਰ ਯੂਨਿਟ ਦੀ ਨਵੀਂ ਟੀਮ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।