ਸਬਜ਼ੀ ਮੰਡੀ ਮਕਸੂਦਾਂ ਤੋਂ ਮੋਟਰਸਾਈਕਲ ਚੋਰੀ
ਅਜੀਤ ਡੈਸਕ
28-02-2026
ਮਕਸੂਦਾਂ, 27 ਫਰਵਰੀ (ਸੌਰਵ ਮਹਿਤਾ) - ਸ਼ਹਿਰ ਵਿੱਚ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਆਏ ਦਿਨ ਚੋਰ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਰਹੇ ਹਨ | ਤਾਜ਼ਾ ਮਾਮਲਾ ਸਬਜ਼ੀ ਮੰਡੀ ਮਕਸੂਦਾਂ ਇਲਾਕੇ ਤੋਂ ਸਾਹਮਣੇ ਆਇਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਗੁਰਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਬੱਲਾਂ ਜਲੰਧਰ ਨੇ ਦੱਸਿਆ ਕਿ ਉਹ 21 ਫਰਵਰੀ ਨੂੰ ਸਬਜ਼ੀ ਮੰਡੀ ਮਕਸੂਦਾਂ ਵਿੱਚ ਆਏ ਹੋਏ ਸਨ | ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ ਚੋਰੀ ਕਰ ਲਿਆ | ਇਸ ਸੰਬੰਧੀ ਥਾਣਾ ਡਿਵੀਜ਼ਨ ਨੰਬਰ ਇੱਕ ਦੀ ਪੁਲਿਸ ਵੱਲੋਂ ਅਣਪਛਾਤੇ ਚੋਰ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਮਾਮਲੇ ਦੀ ਜਾਂਚ ਏ.ਐਸ.ਆਈ. ਸ਼ਾਮ ਜੀ ਲਾਲ ਵੱਲੋਂ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਮਕਸੂਦਾਂ ਮੰਡੀ ਦੇ ਅੰਦਰੋਂ ਇੱਕ ਟਰੈਕਟਰ-ਟਰਾਲੀ ਚੋਰੀ ਹੋ ਗਈ ਸੀ |