23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਅਮਿਤ ਸ਼ਾਹ ਦੀ ਰੈਲੀ ਪੰਜਾਬ 'ਚ ਸਿਆਸੀ ਬਦਲਾਅ ਲਿਆਵੇਗੀ- ਅਮਰਜੀਤ ਅਮਰੀ

ਅਜੀਤ ਡੈਸਕ 28-02-2026
ਜਲੰਧਰ, 27 ਫਰਵਰੀ (ਸ਼ਿਵ)- ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਅਮਰਜੀਤ ਸਿੰਘ ਅਮਰੀ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 14 ਮਾਰਚ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ ਤੇ ਇਹ ਰੈਲੀ ਪੰਜਾਬ ਵਿੱਚ ਰਾਜਨੀਤਿਕ ਤਬਦੀਲੀ ਦੀ ਸ਼ੁਰੂਆਤ ਹੋਵੇਗੀ | ਰੈਲੀ ਲਈ ਅਮਰਜੀਤ ਸਿੰਘ ਅਮਰੀ ਨੂੰ ਪੱਛਮੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਲਈ ਸ.ਅਮਰੀ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮੋਗਾ ਰੈਲੀ ਵਿੱਚ ਪੱਛਮੀ ਵਿਧਾਨ ਸਭਾ ਹਲਕੇ ਤੋਂ ਵੱਧ ਤੋਂ ਵੱਧ ਭਾਜਪਾ ਵਰਕਰ ਤੇ ਜਨਤਾ ਹਿੱਸਾ ਲਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦਿਲਚਸਪੀ ਖਤਮ ਹੋ ਗਈ ਹੈ ਤੇ ਉਹ ਪੰਜਾਬ ਦੀ ਵਾਗਡੋਰ ਭਾਜਪਾ ਨੂੰ ਸੌਂਪਣ ਲਈ ਤਿਆਰ ਹਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੇ ਸਹੁੰ ਚੁੱਕੀ <br/> ਅਗਲੀ ਖ਼ਬਰ ਸਹੁਰੇ ਘਰ ਦਾਖ਼ਲ ਹੋ ਕੇ ਵਿਅਕਤੀ ਨੇ ਖੁਦ ਨੂੰ ਅੱਗ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।