23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੇ ਸਹੁੰ ਚੁੱਕੀ <br/>

ਏ.ਡੀ.ਸੀ. ਦਿਵਿਆ ਪੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਉਂਦੇ ਹੋਏ | ਤਸਵੀਰਾਂ-ਜੀ.ਪੀ.ਸਿੰਘ <br/> 28-02-2026
ਜਲੰਧਰ, 27 ਫਰਵਰੀ (ਚੰਦੀਪ ਭੱਲਾ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇੱਥੇ ਰੈੱਡ ਕਰਾਸ ਭਵਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਆਪਣੇ ਅਹੁਦੇ ਦੀ ਸਹੁੰ ਚੁਕਾਈ ਗਈ | ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਨੇ ਵੱਡੀ ਗਿਣਤੀ ਲੋਕਾਂ ਦੀ ਮੌਜੂਦਗੀ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਨੂੰ ਸਹੁੰ ਚੁਕਾਈ | ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਕੌਂਡਲ ਤੇ ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਸੁਖਬੀਰ ਕੌਰ ਵੀ ਮੌਜੂਦ ਸਨ | ਵਧੀਕ ਡਿਪਟੀ ਕਮਿਸ਼ਨਰ ਨੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਉਣ ਉਪਰੰਤ ਲੋਕ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨਵੇਂ ਮੈਂਬਰਾਂ ਨੂੰ ਸਮਰਪਣ ਭਾਵਨਾ ਨਾਲ ਕੰਮ ਕਰਨ ਤੇ ਸਰਕਾਰੀ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ | ਸਮਾਗਮ ਦੌਰਾਨ ਨਵੇਂ ਮੈਂਬਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੇ ਅਧਿਕਾਰਾਂ ਬਾਰੇ ਵੀ ਜਾਣੂ ਕਰਵਾਇਆ ਗਿਆ | ਇਸ ਤੋਂ ਪਹਿਲਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਕੌਂਡਲ ਨੇ ਪਿੰਡਾਂ ਦੇ ਵਿਕਾਸ ਵਿਚ ਪੰਚਾਇਤੀ ਰਾਜ ਸੰਸਥਾਵਾਂ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਦੀ ਭੂਮਿਕਾ ਪਿੰਡਾਂ ਦੇ ਸਰਵਪੱਖੀ ਵਿਕਾਸ 'ਚ ਬੜੀ ਅਹਿਮ ਹੈ | ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਨਵੇਂ ਚੁਣੇ ਗਏ ਮੈਂਬਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਨੰਬਰਦਾਰ ਭੁਪਿੰਦਰ ਸਿੰਘ ਕੰਗ ਨੇ ਆਪਣੀ ਜ਼ਿੰਦਗੀ ਪੰਥ ਤੇ ਪਾਰਟੀ ਲੇਖੇ ਲਗਾਈ-ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅਗਲੀ ਖ਼ਬਰ ਅਮਿਤ ਸ਼ਾਹ ਦੀ ਰੈਲੀ ਪੰਜਾਬ 'ਚ ਸਿਆਸੀ ਬਦਲਾਅ ਲਿਆਵੇਗੀ- ਅਮਰਜੀਤ ਅਮਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।